02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ-ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-03-2026
ਪਟਿਆਲਾ, 5 ਮਾਰਚ (ਮਨਦੀਪ ਸਿੰਘ ਖਰੌੜ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਅੱਜ ਫਿਰ ਬਕਾਇਆ ਡੀ.ਏ. ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਹੋਰ ਮੁੱਖ ਮੰਗਾਂ ਲਈ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ੍ਹੀਆਂ ਗਈਆਂ | ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੁਲਾਜ਼ਮ ਸਾਥੀਆਂ ਦੀਆਂ ਅਹਿਮ ਮੰਗਾਂ ਲਈ ਅੱਜ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਕੇ ਤੁਰੰਤ ਜੀ.ਪੀ.ਐਫ. ਖਾਤੇ ਖੋਲ੍ਹੇ ਜਾਣ | ਇਸ ਤੋਂ ਬਿਨਾਂ ਬਕਾਇਆ 16 ਫ਼ੀਸਦੀ ਡੀ.ਏ. ਜਾਰੀ ਕਰਨ ਦੀ ਮੰਗ ਅਤੇ ਪੰਜਾਬ ਸਰਕਾਰ ਵਲੋਂ ਨਵੀਂ ਭਰਤੀ ਮੁਲਾਜ਼ਮਾਂ 'ਤੇ ਸੈਂਟਰ ਦਾ ਪੇ-ਸਕੇਲ ਥੋਪਿਆ ਹੋਇਆ ਹੈ, ਜਿਸ ਕਾਰਨ ਨਵੇਂ ਕਲਰਕਾਂ ਨੂੰ ਪੁਰਾਣਿਆਂ ਦੇ ਮੁਕਾਬਲੇ ਬਹੁਤ ਹੀ ਘੱਟ ਤਨਖ਼ਾਹ ਮਿਲ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਨਵੇਂ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਪੇ-ਕਮਿਸ਼ਨ ਦੇ ਅਧੀਨ ਕੀਤਾ ਜਾਵੇ | ਚੌਥੀ ਮੰਗ ਪਰਖਕਾਲ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣੀ | ਇਹ ਸਾਡੀਆਂ ਅਹਿਮ ਮੰਗਾਂ ਹਨ, ਜਿਸ ਲਈ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਅਸੀਂ ਸਰਕਾਰ ਖ਼ਿਲਾਫ਼ ਇਸੇ ਤਰ੍ਹਾਂ ਰੋਸ-ਪ੍ਰਦਰਸ਼ਨ, ਅਰਥੀ ਫੂਕ ਮੁਹਾਜ਼ਰੇ ਤੇ ਰੋਸ ਰੈਲੀਆਂ ਜਾਰੀ ਰੱਖਾਂਗੇ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਵਲੋਂ ਸਮੂਹ ਮੁਲਾਜ਼ਮ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਵਿਰਕ, ਗੁਰਜੰਟ ਸਿੰਘ, ਰਵਿੰਦਰ ਸ਼ਰਮਾ, ਗੁਰਪ੍ਰੀਤ ਪਨੇਸਰ, ਸੰਦੀਪ ਕੌਰ ਬਰਨਾਲਾ, ਜਤਿੰਦਰ ਕੰਬੋਜ ਪ੍ਰੈੱਸ ਸੈਕਟਰੀ, ਪ੍ਰਧਾਨ ਸਤਵਿੰਦਰ ਸਿੰਘ, ਦਰਸ਼ਨ ਸਿੰਘ ਪ੍ਰਧਾਨ ਡੀ.ਸੀ. ਦਫ਼ਤਰ ਯੂਨੀਅਨ, ਰਾਮ ਕਿ੍ਸ਼ਨ ਪ੍ਰਧਾਨ ਖ਼ਜ਼ਾਨਾ ਵਿਭਾਗ, ਹਿੰਮਤ ਸਿੰਘ, ਅੰਮਿਤ ਕੰਬੋਜ, ਭੁਪਿੰਦਰ ਯਾਦਵ, ਬਿਨੈ ਕੁਮਾਰ ਆਈ.ਟੀ.ਆਈ., ਤੇਜਿੰਦਰ ਸਿੰਘ ਡੀ.ਸੀ. ਦਫ਼ਤਰ, ਨਿਸ਼ਾ ਰਾਧੀ ਪ੍ਰਧਾਨ ਬੀ.ਐਂਡ.ਆਰ., ਮਨਪ੍ਰੀਤ ਕੌਰ, ਰਵਿੰਦਰ ਸਿੰਘ ਸਿਹਤ ਵਿਭਾਗ, ਰਘਬੀਰ ਸਿੰਘ, ਲਵਜੀਤ ਸਿੰਘ, ਕੁਲਵੰਤ ਸਿੰਘ, ਮਹਿੰਦਰਪਾਲ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਸੁਮਨ ਰਾਣੀ, ਪੱਲਬੀ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਮਹਿੰਦਰ ਕੁਮਾਰ ਗਰਗ, ਗੁਰਪ੍ਰੀਤ ਸਿੰਘ ਐਕਸਾਈਜ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਭੀੜ-ਭਾੜ ਵਾਲੇ ਇਲਾਕਿਆਂ 'ਚ ਟ੍ਰੈਫਿਕ ਪ੍ਰਬੰਧਨ ਸੁਧਾਰਨ ਦੀ ਯੋਜਨਾ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ
Ad Position 24