02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਟਿਆਲਾ ਦੇ ਭੀੜ-ਭਾੜ ਵਾਲੇ ਇਲਾਕਿਆਂ 'ਚ ਟ੍ਰੈਫਿਕ ਪ੍ਰਬੰਧਨ ਸੁਧਾਰਨ ਦੀ ਯੋਜਨਾ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 06-03-2026
ਪਟਿਆਲਾ, 5 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਸੁਧਾਰਨ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਇਕ ਸਮੀਖਿਆ ਮੀਟਿੰਗ ਕੀਤੀ ਗਈ | ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ | ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਆ ਰਹੀਆਂ ਟ੍ਰੈਫਿਕ ਸਮੱਸਿਆਵਾਂ ਅਤੇ ਹਾਦਸਿਆਂ ਵਾਲੇ ਅਤੇ ਬਲੈਕ ਸਪੋਟਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਵਿਚ ਖਾਸ ਤੌਰ 'ਤੇ ਖੰਡਾ ਚੌਂਕ, ਪੁਰਾਣਾ ਬੱਸ ਸਟੈਂਡ ਅਤੇ ਨਵਾਂ ਬੱਸ ਸਟੈਂਡ ਦੇ ਇਲਾਕਿਆਂ ਵਿਚ ਟ੍ਰੈਫਿਕ ਦੀ ਭੀੜ ਅਤੇ ਸੁਰੱਖਿਆ ਸੰਬੰਧੀ ਮੁੱਦਿਆਂ 'ਤੇ ਵਿਚਾਰ ਕੀਤਾ ਗਿਆ | ਇਸ ਤੋਂ ਇਲਾਵਾ ਰਾਜਪੁਰਾ ਵਿਚ ਟ੍ਰੈਫਿਕ ਪ੍ਰਬੰਧਨ, ਪੰਜਾਬੀ ਯੂਨੀਵਰਸਿਟੀ ਦੇ ਬਾਹਰ ਟ੍ਰੈਫਿਕ ਦੀ ਸਮੱਸਿਆ, ਨਾਭਾ ਵਿੱਚ ਟ੍ਰੈਫਿਕ ਸਥਿਤੀ ਅਤੇ ਸ਼ਹਿਰ ਦੇ ਹੋਰ ਭੀੜ ਵਾਲੇ ਇਲਾਕਿਆਂ ਜਿਵੇਂ ਗੁੜ ਮੰਡੀ, ਪੁਰਾਣਾ ਬੱਸ ਸਟੈਂਡ, ਕੋਹਲੀ ਸਵੀਟਸ ਅਤੇ ਮੋਦੀ ਕਾਲਜ ਚੌਂਕ ਆਦਿ ਬਾਰੇ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਮੀਟਿੰਗ ਦੌਰਾਨ ਸੇਫ ਸਕੂਲ ਵਾਹਨ ਸਕੀਮ ਅਤੇ ਸੜਕ ਸੁਰੱਖਿਆ ਮਿੱਤਰਾ ਸਕੀਮ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਅਤੇ ਸੜਕਾਂ 'ਤੇ ਜਾਗਰੂਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਬਲੈਕ ਸਪੋਟਾਂ ਦੀ ਪਛਾਣ ਕਰਕੇ ਉੱਥੇ ਜਲਦੀ ਤੋਂ ਜਲਦੀ ਸੁਧਾਰਾਤਮਕ ਕਦਮ ਚੁੱਕੇ ਜਾਣ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਹਾਦਸਿਆਂ ਨੂੰ ਘਟਾਇਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਯਾਤਰਾ ਦਾ ਮਾਹੌਲ ਮਿਲ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜਕ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਪੁਲਿਸ, ਟ੍ਰੈਫਿਕ ਵਿਭਾਗ ਅਤੇ ਹੋਰ ਸੰਬੰਧਤ ਏਜੰਸੀਆਂ ਮਿਲਜੁਲ ਕੇ ਕੰਮ ਕਰਨ | ਇਸ ਮੌਕੇ ਐਸ.ਡੀ.ਐਮ. ਹਰਜੋਤ ਕੌਰ, ਆਰ.ਟੀ.ਓ. ਪੂਨਮਦੀਪ ਕੌਰ, ਇੰਜ: ਪਿਯੂਸ਼ ਅਗਰਵਾਲ, ਇੰਜ: ਵਿਸ਼ਾਲ ਧਵਨ, ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਰੱਦ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ-ਪ੍ਰਦਰਸ਼ਨ
Ad Position 24