02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਾਭਾ 'ਚ ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਰੱਦ

Ad Position 21
No active advertisement
ਅਜੀਤ ਡੈਸਕ 06-03-2026
ਨਾਭਾ, 5 ਮਾਰਚ (ਜਗਨਾਰ ਸਿੰਘ ਦੁਲੱਦੀ, ਕਰਮਜੀਤ ਸਿੰਘ)-ਬੀ.ਡੀ.ਪੀ.ਓ. ਦਫਤਰ ਨਾਭਾ ਵਿਚ ਉਪ ਮੰਡਲ ਮੈਜਿਸਟ੍ਰੇਟ ਕਮ ਚੋਣ ਅਫਸਰ ਅਰਵਿੰਦਰਪਾਲ ਸਿੰਘ ਦੀ ਦੇਖ ਰੇਖ ਹੇਠ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਅੱਜ ਚੋਣ ਹੋਣੀ ਸੀ, ਜੋ ਕਿ ਮੈਂਬਰ ਪੂਰੇ ਨਾ ਹੋਣ ਕਾਰਨ ਰੱਦ ਕਰ ਦਿੱਤੀ ਗਈ ਹੈ¢ 25 ਬਲਾਕ ਸੰਮਤੀ ਮੈਂਬਰਾਂ ਵਿੱਚੋਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਪੱਬਾਂ ਭਾਰ ਸੀ, ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਮੈਂਬਰ ਅੱਜ ਦੀ ਮੀਟਿੰਗ 'ਚੋਂ ਗੈਰ ਹਾਜ਼ਰ ਰਹੇ ਜਿਸ ਕਰਕੇ ਅੱਜ ਹੋਣ ਵਾਲੀ ਚੋਣ ਰੱਦ ਕਰ ਦਿੱਤੀ ਗਈ ਹੈ¢ ਦੱਸਣਯੋਗ ਹੈ ਕਿ ਆਮ ਆਦਮੀ ਕੋਲ 12 ਸੰਮਤੀ ਮੈਂਬਰ ਹਨ ਜਦੋਂ ਕਿ ਕਾਂਗਰਸ ਪਾਰਟੀ ਕੋਲ 7 ਅਤੇ ਸ਼੍ਰੋਮਣੀ ਅਕਾਲੀ ਦਲ ਕੋਲ 6 ਸੰਮਤੀ ਮੈਂਬਰ ਹਨ¢ ਇਸ ਚੋਣ ਮÏਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਹਾਜ਼ਰ ਰਹੇ¢ ਚੋਣ ਰੱਦ ਹੋਣ ਉਪਰੰਤ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਦੇਖ ਲਓ ਵਿਰੋਧੀ ਜਾਣ ਬੁੱਝ ਕੇ ਇਸ ਚੋਣ ਵਿਚ ਨਹੀਂ ਆਏ, ਉਹ ਕਹਿ ਰਹੇ ਹਨ ਕਿ ਸਾਡੇ ਉਮੀਦਵਾਰ ਨੂੰ ਚੇਅਰਮੈਨ ਜਾਂ ਵਾਈਸ ਚੇਅਰਮੈਨ ਲਗਾਓ¢ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਾਲੇ ਗੰਦੀ ਰਾਜਨੀਤੀ ਕਰ ਰਹੇ ਹਨ, ਜਦੋਂ ਕੋਈ ਸਾਰਿਆਂ ਹੀ ਪਾਰਟੀਆਂ ਦੇ ਜੇਤੂ ਮੈਂਬਰਾਂ ਨੂੰ ਇੱਥੇ ਮੀਟਿੰਗ ਵਿਚ ਹਾਜ਼ਰ ਹੋਣਾ ਚਾਹੀਦਾ ਸੀ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਕੰਮ ਹੋ ਸਕਣ¢ ਇਸ ਮÏਕੇ ਉਪ ਮੰਡਲ ਮਜਿਸਟਰੇਟ ਕਮ-ਚੋਣ ਅਫਸਰ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਮੈਂਬਰ ਪੂਰੇ ਨਹੀਂ ਆਏ ਸਨ ਜਿਸ ਕਰਕੇ ਇਹ ਚੋਣ ਰੱਦ ਕਰ ਦਿੱਤੀ ਗਈ ਹੈ ਅਤੇ ਅਗਲੀ ਚੋਣ ਦੀ ਤਾਰੀਖ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ¢ ਮੀਟਿੰਗ ਦÏਰਾਨ ਬੀ.ਡੀ.ਪੀ.ਓ. ਬਲਜੀਤ ਕÏਰ ਖਾਲਸਾ ਵੀ ਹਾਜ਼ਰ ਸਨ¢ ਇਸ ਮÏਕੇ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਸÏਰਵ ਸਭਰਵਾਲ ਅਤੇ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਦੀ ਅਗਵਾਈ ਹੇਠ ਪੁਲਿਸ ਵਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ ¢ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀ ਤਾਰੀਖ ਨੂੰ ਸ਼੍ਰੋਮਣੀ ਅਕਾਲੀ ਦਲ ਜਾਂ ਕਾਂਗਰਸ ਦੇ ਜੇਤੂ ਸੰਮਤੀ ਮੈਂਬਰ ਮੀਟਿੰਗ ਵਿੱਚ ਹਾਜ਼ਰ ਹੋਣਗੇ ਜਾਂ ਫਿਰ ਇਹ ਮਾਮਲਾ ਇਸੇ ਤਰ੍ਹਾਂ ਲਟਕਦਾ ਰਹੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ¢
Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਚੇਅਰਮੈਨ ਅਤੇ ਕਿਰਨਜੀਤ ਕੌਰ ਘੁਮਾਣ ਚੁਣੇ ਵਾਈਸ ਚੇਅਰਮੈਨ ਅਗਲੀ ਖ਼ਬਰ ਪਟਿਆਲਾ ਦੇ ਭੀੜ-ਭਾੜ ਵਾਲੇ ਇਲਾਕਿਆਂ 'ਚ ਟ੍ਰੈਫਿਕ ਪ੍ਰਬੰਧਨ ਸੁਧਾਰਨ ਦੀ ਯੋਜਨਾ-ਡਿਪਟੀ ਕਮਿਸ਼ਨਰ
Ad Position 24