02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਚੇਅਰਮੈਨ ਅਤੇ ਕਿਰਨਜੀਤ ਕੌਰ ਘੁਮਾਣ ਚੁਣੇ ਵਾਈਸ ਚੇਅਰਮੈਨ

Ad Position 21
No active advertisement
ਅਜੀਤ ਡੈਸਕ 06-03-2026
ਪਟਿਆਲਾ/ਸਨੌਰ, 5 ਮਾਰਚ (ਕੁਲਵੀਰ ਸਿੰਘ ਧਾਲੀਵਾਲ, ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਵੱਡੀ ਮਜ਼ਬੂਤੀ ਮਿਲੀ ਜਦੋਂ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ | ਇਸ ਮਹੱਤਵਪੂਰਨ ਚੋਣ ਵਿੱਚ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੂੰ ਚੇਅਰਮੈਨ ਅਤੇ ਕਿਰਨਜੀਤ ਕੌਰ ਘੁਮਾਣ ਨੂੰ ਵਾਇਸ ਚੇਅਰਮੈਨ ਵਜੋਂ ਚੁਣਿਆ ਗਿਆ | ਇਸ ਜਿੱਤ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਦੱਸਣਯੋਗ ਹੈ ਕਿ ਇਹ ਚੋਣ ਪ੍ਰੀਕਿਰਿਆ ਮੈਡਮ ਹਰਜੋਤ ਕੌਰ ਅਬਜਰਵਰ ਤੇ ਉਪ ਮੰਡਲ ਮੈਜਿਸਟਰੇਟ ਦੁਧਨ ਸਾਧਾ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵੀਂ ਚੁਣੀ ਗਈ ਲੀਡਰਸ਼ਿਪ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਦੀ ਜੋ ਲਹਿਰ ਚੱਲ ਰਹੀ ਹੈ, ਇਹ ਜਿੱਤ ਉਸੇ ਦਾ ਨਤੀਜਾ ਹੈ | ਹਡਾਣਾ ਨੇ ਭਰੋਸਾ ਜਤਾਇਆ ਕਿ ਗੁਰਵਿੰਦਰ ਸਿੰਘ ਹੈਪੀ ਅਤੇ ਕਿਰਨਜੀਤ ਕੌਰ ਘੁਮਾਣ ਇਲਾਕੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨਗੇ | ਹਡਾਣਾ ਨੇ ਅੱਗੇ ਕਿਹਾ ਕਿ ਬਲਾਕ ਸੰਮਤੀ ਦੀ ਲੀਡਰਸ਼ਿਪ ਤੈਅ ਹੋਣ ਨਾਲ ਹੁਣ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਆਵੇਗੀ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ | ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਇਸ ਚੇਅਰਮੈਨ ਨੇ ਪਾਰਟੀ ਹਾਈਕਮਾਂਡ ਅਤੇ ਰਣਜੋਧ ਹਡਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਬਲਾਕ ਦੇ ਵਿਕਾਸ ਲਈ ਵਚਨਬੱਧ ਰਹਿਣਗੇ | ਇਸ ਮੌਕੇ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਚੇਅਰਮੈਨ ਅਤੇ ਕਿਰਨਜੀਤ ਕੌਰ ਘੁਮਾਣ ਵਾਈਸ ਚੇਅਰਮੈਨ ਨੇ ਸਾਂਝੇ ਤੌਰ ਤੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਹਲਕੇ ਦੀ ਜਨਤਾ ਦੇ ਪਿਆਰ ਦਾ ਨਤੀਜਾ ਹੈ | ਅਸੀਂ ਹਮੇਸ਼ਾ ਲੋਕਾਂ ਦੀ ਪਹੁੰਚ ਵਿਚ ਰਹਾਂਗੇ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕਰਾਂਗੇ | ਬਿਆਨ ਦੇ ਅੰਤ ਵਿਚ ਉਨ੍ਹਾਂ ਮੁੜ ਦੁਹਰਾਇਆ ਕਿ ਰਣਜੋਧ ਸਿੰਘ ਹਡਾਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸਨੌਰ ਨੂੰ ਪੰਜਾਬ ਦਾ ਇੱਕ ਨਮੂਨੇ ਦਾ ਹਲਕਾ ਬਣਾਉਣ ਵਿਚ ਅਸੀਂ ਆਪਣਾ ਪੂਰਾ ਯੋਗਦਾਨ ਪਾਵਾਂਗੇ ਇਸ ਮੌਕੇ ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ ਸਨੌਰ, ਚਰਨਜੀਤ ਸਿੰਘ ਨੈਣਾ ਚੇਅਰਮੈਂਨ ਬਲਾਕ ਸੰਮਤੀ ਭੁਨਰਹੇੜੀ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਮੈਬਰ ਬਲਾਕ ਸੰਮਤੀ, ਅਰਵਿੰਦਰ ਸਿੰਘ ਸਰਪੰਚ ਜਲਾਲਪੁਰ, ਦਵਿੰਦਰ ਸਿੰਘ ਮਾੜੂ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਲੋਨੀ ਤੇ ਬਲਾਕ ਪ੍ਰਧਾਨ, ਹਰਪ੍ਰੀਤ ਘੁਮਾਣ ਬਲਾਕ ਪ੍ਰਧਾਨ, ਬਲਿਹਾਰ ਚੀਮਾ, ਰਮਿੰਦਰ ਜਮਨਾ ਮੈਬਰ ਜਿਲ੍ਹਾ ਪ੍ਰੀਸ਼ਦ, ਅਮਰ ਸੰਘੇੜਾ ਯੂਥ ਪ੍ਰਧਾਨ, ਭੂਸ਼ਨ ਤੋ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਪੰਚਾਂ-ਸਰਪੰਚਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਖ਼ੁਸ਼ੀ ਸਾਂਝੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹਰਚੰਦ ਸਿੰਘ ਬਰਸਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਨਾਭਾ 'ਚ ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਰੱਦ
Ad Position 24