02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਰਚੰਦ ਸਿੰਘ ਬਰਸਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ

Ad Position 21
No active advertisement
ਅਜੀਤ ਡੈਸਕ 06-03-2026
ਪਟਿਆਲਾ, 5 ਮਾਰਚ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵਲੋਂ ਬਰੀ ਹੋਣ 'ਤੇ ਵਧਾਈਆਂ ਦਿੱਤੀਆਂ | ਇਸ ਦੌਰਾਨ ਬਰਸਟ ਨੇ ਦਿੱਲੀ ਦੀ ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ | ਸੱਚ ਨੂੰ ਕੁੱਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਇਸ ਨੂੰ ਹਰਾਇਆ ਨਹੀਂ ਜਾ ਸਕਦਾ ਹੈ | ਉਨ੍ਹਾਂ ਮਾਣਯੋਗ ਅਦਾਲਤ ਵਲੋਂ 'ਆਪ' ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਸਚਾਈ, ਇਨਸਾਫ਼ ਅਤੇ ਇਮਾਨਦਾਰ ਰਾਜਨੀਤੀ ਦੀ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਜਾਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਮਾਨਦਾਰ ਰਾਜਨੀਤੀ ਅਤੇ ਸਚਾਈ ਦੀ ਜਿੱਤ ਹੈ | ਇਸ ਮੌਕੇ ਐਡਵੋਕੇਟ ਗਗਨਇੰਦਰ ਸਿੰਘ ਬਰਸਟ ਵੀ
Ad Position 22
No active advertisement
ਪਿਛਲੀ ਖ਼ਬਰ ਬਾਬੂ ਕਬੀਰ ਦਾਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸ਼ੁਤਰਾਣਾ 'ਚ ਮਜ਼ਬੂਤ ਕੀਤਾ-ਵਿਸ਼ਾਲ ਗੋਇਲ ਅਗਲੀ ਖ਼ਬਰ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਚੇਅਰਮੈਨ ਅਤੇ ਕਿਰਨਜੀਤ ਕੌਰ ਘੁਮਾਣ ਚੁਣੇ ਵਾਈਸ ਚੇਅਰਮੈਨ
Ad Position 24