02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਾਬੂ ਕਬੀਰ ਦਾਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸ਼ੁਤਰਾਣਾ 'ਚ ਮਜ਼ਬੂਤ ਕੀਤਾ-ਵਿਸ਼ਾਲ ਗੋਇਲ

Ad Position 21
No active advertisement
ਅਜੀਤ ਡੈਸਕ 06-03-2026
ਪਾਤੜਾਂ, 5 ਮਾਰਚ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬੂ ਕਬੀਰ ਦਾਸ ਨੇ ਹਲਕਾ ਸ਼ੁਤਰਾਣਾ 'ਚ ਬਤੌਰ ਹਲਕਾ ਮੁਖੀ ਜ਼ੁੰਮੇਵਾਰੀ ਸੰਭਾਲਣ ਮਗਰੋਂ ਜਿੱਥੇ ਕਿਸੇ ਵੀ ਕਾਰਨ ਕਰਕੇ ਪਾਰਟੀ ਦਾ ਕੰਮ ਛੱਡ ਕੇ ਘਰਾਂ 'ਚ ਬਹਿ ਗਏ ਆਗੂਆਂ ਤੇ ਵਰਕਰਾਂ ਨੂੰ ਨਾਲ ਤੌਰ 'ਤੇ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਦੇ ਲੋਕਪੱਖੀ ਨੀਤੀਆਂ ਦਾ ਪ੍ਰਚਾਰ ਕਰਕੇ ਹਲਕਾ ਸ਼ੁਤਰਾਣਾ 'ਚ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਉਨ੍ਹਾਂ ਦੀ ਪ੍ਰੇਰਣਾ ਨਾਲ ਹੋਰਨਾਂ ਪਾਰਟੀਆਂ ਵੱਲ ਰੁਖ ਕਰ ਗਏ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਨਰਮ ਸੁਭਾ ਦੇ ਮਾਲਕ ਬਾਬੂ ਕਬੀਰ ਦਾਸ ਅਤੇ ਉਨ੍ਹਾਂ ਦੇ ਪੁੱਤਰ ਵਿਕਰਮ ਚੌਹਾਨ ਵਲੋਂ ਹਲਕਾ ਸ਼ੁਤਰਾਣਾ 'ਚ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਲਈ ਹਰ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਬਾਰਸ਼ਾਂ ਦੌਰਾਨ ਹਲਕਾ ਸ਼ੁਤਰਾਣਾ 'ਚ ਘੱਗਰ ਦਰਿਆ ਅਤੇ ਹੋਰ ਬਰਸਾਤੀ ਨਾਲਿਆਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਦੀ ਮੁਸ਼ਕਿਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ 'ਚ ਲਿਆਂਦੀ ਗਈ ਅਤੇ ਉਨ੍ਹਾਂ ਵਲੋਂ ਇਸ ਹਲਕੇ ਦਾ ਦੌਰਾ ਕਰਕੇ ਲੱਖਾਂ ਰੁਪਏ ਨਗਦ ਅਤੇ ਡੀਜ਼ਲ ਦੇ ਕੇ ਕਿਸਾਨਾਂ ਦੀਆਂ ਫ਼ਸਲਾਂ ਬਚਾਈਆਂ ਗਈਆਂ ਅਤੇ ਜਿਨ੍ਹਾਂ ਕਿਸਾਨਾਂ ਦੀ ਫ਼ਸਲਾਂ ਮਾਰੀ ਗਈ ਉਨ੍ਹਾਂ ਨੂੰ ਮੁਫ਼ਤ ਬੀਜ ਦੇ ਕੇ ਇਕ ਵੱਡੀ ਸਹਾਇਤਾ ਕਿਸਾਨਾਂ ਦੀ ਕੀਤੀ ਗਈ | ਵਿਸ਼ਾਲ ਗੋਇਲ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਅਤੇ ਵਪਾਰੀ ਵਰਗ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੰਜਾਬੀਆਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਇਸ ਲਈ ਸਾਨੂੰ ਇਸ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਨੂੰ ਬਲਾਕ ਸੰਮਤੀ ਦੀ ਚੇਅਰਪ੍ਰਸਨ ਤੇ ਸੁਖਜਿੰਦਰ ਕੌਰ ਕੁਲਾਰਾਂ ਨੂੰ ਵਾਈਸ ਚੇਅਰਪਰਸਨ ਚੁਣਿਆ ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ
Ad Position 24