03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਕਾਰੀ ਕਾਲਜ ਲੜਕੀਆਂ 'ਚ ਵਿਸ਼ੇਸ਼ ਭਾਸ਼ਣ ਕਰਵਾਇਆ

Ad Position 21
No active advertisement
ਅਜੀਤ ਡੈਸਕ 06-03-2026
ਪਟਿਆਲਾ, 5 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਪਿ੍ੰਸੀਪਲ ਡਾ. ਸ਼ਵਿੰਦਰ ਸਿੰਘ ਰੇਖੀ ਦੀ ਅਗਵਾਈ ਹੇਠ ਪਰਵਾਸੀ ਪੰਜਾਬੀ ਕਹਾਣੀਕਾਰ ਗੁਰਮੀਤ ਪਨਾਗ ਦਾ ਲੈਕਚਰ ਕਰਵਾਇਆ ਗਿਆ | ਲੈਕਚਰ ਦਾ ਵਿਸ਼ਾ 'ਪਰਵਾਸੀ ਔਰਤ ਦਾ ਸੰਘਰਸ਼ ਤੇ ਸਭਿਆਚਾਰਕ ਦਵੰਦ' ਸੀ | ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੀ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਡਾ. ਸ਼ਵਿੰਦਰ ਸਿੰਘ ਰੇਖੀ ਨੇ ਮੁੱਖ ਬੁਲਾਰੇ ਦਾ ਸਵਾਗਤ ਕਰਦੇ ਹੋਏ ਕੀਤੀ ਅਤੇ ਘਰੇਲੂ ਔਰਤ ਦੇ ਸੰਘਰਸ਼ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. ਪ੍ਰਭਜੋਤ ਕੌਰ ਨੇ ਗੁਰਮੀਤ ਪਨਾਗ ਨਾਲ ਜਾਣ-ਪਛਾਣ ਕਰਵਾਉਂਦਿਆਂ ਉਨ੍ਹਾਂ ਦੇ ਵਿੱਦਿਅਕ ਪਿਛੋਕੜ ਅਤੇ ਲੇਖਣੀ ਦੇ ਸਫ਼ਰ ਬਾਰੇ ਜਾਣਕਾਰੀ ਦਿੱਤੀ | ਮੁੱਖ ਬੁਲਾਰੇ ਗੁਰਮੀਤ ਪਨਾਗ ਨੇ ਕੈਨੇਡਾ ਵਿਚ ਪਰਵਾਸੀ ਔਰਤਾਂ ਦੇ ਸੰਘਰਸ਼ ਅਤੇ ਮਾਨਸਿਕ ਦੁਬਿਧਾਵਾਂ ਬਾਰੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਪਹਿਲੀ, ਦੂਜੀ ਅਤੇ ਤੀਜੀ ਪੀੜ੍ਹੀ ਦੀਆਂ ਔਰਤਾਂ ਦੇ ਸਭਿਆਚਾਰਕ ਦਵੰਦ ਨੂੰ ਆਪਣੀਆਂ ਕਹਾਣੀਆਂ ਦੇ ਹਵਾਲਿਆਂ ਨਾਲ ਸਮਝਾਇਆ | ਨੌਜਵਾਨੀ ਦੇ ਪਰਵਾਸ ਸੰਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਗੁਰਮੀਤ ਪਨਾਗ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਆਸ਼ਾਵਾਦੀ ਸੋਚ ਅਪਣਾਉਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਗੁਰਬਿੰਦਰ ਧਾਲੀਵਾਲ ਨੇ ਔਰਤ ਦੀ ਬਰਾਬਰੀ ਦੇ ਵਿਸ਼ੇ 'ਤੇ ਵਿਚਾਰ ਪ੍ਰਗਟ ਕੀਤੇ | ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਪ੍ਰੋ. ਕੁਲਤਾਰ ਸਿੰਘ ਨੇ ਕੀਤਾ | ਪ੍ਰੋਗਰਾਮ ਵਿਚ ਪ੍ਰੋ. ਪਰਮਜੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਸੋਨੀਆ ਰਾਣੀ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਪ੍ਰਵੀਨ ਬਾਲਾ ਸਮੇਤ ਹੋਰ ਅਧਿਆਪਕ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਵਲੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅੱਖਾਂ ਦੇ ਮੁਫ਼ਤ ਲੈਂਜ ਪਾਉਣ ਦਾ ਕੈਂਪ ਪਿੰਡ ਕਕਰਾਲਾ ਵਿਖੇ ਕੱਲ੍ਹ-ਡਾ. ਧੀਰ ਸਿੰਘ
Ad Position 24