ਨਾਭਾ, 5 ਮਾਰਚ (ਕਰਮਜੀਤ ਸਿੰਘ)-ਵਿਸ਼ਵਕਰਮਾ ਵੈੱਲਫੇਅਰ ਸੋਸਾਇਟੀ ਨਾਭਾ ਵਲੋਂ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵਿਸ਼ਵਕਰਮਾ ਵੈੱਲਫੇਅਰ ਸੋਸਾਇਟੀ ਵਲੋਂ ਸੋਸਾਇਟੀ ਦੇ ਚੇਅਰਮੈਨ ਭਗਵੰਤ ਸਿੰਘ ਰਾਮਗੜ੍ਹੀਆ ਦੀ ਅਗਵਾਈ 'ਚ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਦਫ਼ਤਰ 'ਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸਮੂਹ ਕਮੇਟੀ ਤੇ ਭਾਈਚਾਰੇ ਦਾ ਧੰਨਵਾਦ ਕਰਦਿਆਂ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਉਨ੍ਹਾਂ ਨਾਲ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰ ਤੇਜਿੰਦਰ ਸਿੰਘ ਖਹਿਰਾ, ਹਰਨੇਕ ਸਿੰਘ, ਕੈਸ਼ੀਅਰ ਲਾਭ ਸਿੰਘ, ਸਾਬਕਾ ਪ੍ਰਧਾਨ ਜੋਰਾ ਸਿੰਘ ਧੰਮੂ, ਬਬਲੀ ਨਾਭਾ ਆਦਿ ਹਾਜ਼ਰ ਸਨ |