03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

14 ਨੂੰ ਮੋਗਾ 'ਚ ਹੋਣ ਵਾਲੀ ਰੈਲੀ ਸੰਬੰਧੀ ਬੈਠਕ

Ad Position 21
No active advertisement
ਅਜੀਤ ਡੈਸਕ 06-03-2026
ਪਟਿਆਲਾ, 5 ਮਾਰਚ (ਅ.ਸ. ਆਹਲੂਵਾਲੀਆ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ 'ਚ ਹੋਣ ਵਾਲੀ ਵਿਸ਼ਾਲ ਰੈਲੀ ਸੰਬੰਧੀ ਤਿਆਰੀਆਂ ਨੂੰ ਲੈ ਕੇ ਪਟਿਆਲਾ ਵਿਖੇ ਪਟਿਆਲਾ-1 ਅਤੇ ਪਟਿਆਲਾ-2 ਦੀ ਸੰਯੁਕਤ ਮੀਟਿੰਗ ਕਰਵਾਈ ਗਈ | ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਜੈ ਕੂਕਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਖ਼ਾਸ ਤੌਰ 'ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਅਨਿਲ ਸਰੀਨ ਨੇ ਸ਼ਿਰਕਤ ਕਰਦੇ ਹੋਏ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸਾਰੇ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਖਿਆ 'ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ ਤਾਂ ਜੋ ਰੈਲੀ ਇਤਿਹਾਸਕ ਬਣ ਸਕੇ | ਇਸ ਮੌਕੇ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈ ਇੰਦਰ ਕੌਰ, ਸਤਬੀਰ ਸਿੰਘ ਖੱਟੜਾ, ਮਹਾਮੰਤਰੀ ਵਰੁਣ ਜਿੰਦਲ, ਸੰਜੀਵ ਸ਼ਰਮਾ ਹੈਪੀ, ਸੰਦੀਪ ਮਲਹੋਤਰਾ, ਉਪ ਪ੍ਰਧਾਨ ਵਰਿੰਦਰ ਖੰਨਾ, ਅਮਰ ਚੰਦ ਡਾਬੀ, ਵਿਨੀਤ ਸਹਿਗਲ, ਨਕੁਲ ਸੋਫਤ, ਨਿਖਿਲ ਬਾਤਿਸ਼, ਨਿਖਿਲ ਕਾਕਾ, ਹਰਦੇਵ ਸਿੰਘ ਬਲੀ, ਨਵਜੋਤ ਸਿੰਘ ਮਾਹਲ, ਬਾਲ ਕਿ੍ਸ਼ਨ ਅਤੇ ਪਵਨ ਭੂਮਕ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਰੈਲੀ ਨੂੰ ਕਾਮਯਾਬ ਬਣਾਉਣ ਦਾ ਸੰਕਲਪ ਦੁਹਰਾਇਆ | ਮੀਟਿੰਗ 'ਚ ਜ਼ਿਲ੍ਹਾ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ ਅਤੇ ਸਾਰਿਆਂ ਨੇ ਇਕਜੁੱਟ ਹੋ ਕੇ 14 ਮਾਰਚ ਦੀ ਰੈਲੀ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਠੀਆ 'ਚ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਸੁਖਜੀਤ ਸਿੰਘ ਬਘੌਰਾ ਨੇ ਗਗਨ ਚੌਂਕ ਨੂੰ ਚੌੜਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ
Ad Position 24