ਸਨੌਰ, 5 ਮਾਰਚ (ਸੋਖਲ)-ਹਲਕਾ ਸਨੌਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਅੱਜ ਪਿੰਡ ਰਾਠੀਆ ਵਿਚ ਨਵੀਂ ਪਾਣੀ ਦੀ ਪਾਈਪ ਲਾਈਨ ਪਾਉਣ ਦੇ ਕੰਮ ਦੀ ਵਿਧੀਵਤ ਸ਼ੁਰੂਆਤ ਕਰਵਾਈ ਗਈ | ਇਸ ਸੰਬੰਧੀ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ ਪਿੰਡ ਵਿਚ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਦੀ ਇਸ ਮੁੱਖ ਮੰਗ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਬੰਧਿਤ ਵਿਭਾਗ ਨਾਲ ਤੁਰੰਤ ਸੰਪਰਕ ਕੀਤਾ ਗਿਆ ਅਤੇ ਹੁਣ ਪਾਈਪ ਲਾਈਨ ਦਾ ਕੰਮ ਸ਼ੁਰੂ ਹੋਣਾ ਪਿੰਡ ਲਈ ਵੱਡੀ ਰਾਹਤ ਸਾਬਤ ਹੋਵੇਗਾ | ਸਰਪੰਚ ਅਮਰਿੰਦਰ ਸਿੰਘ ਨੇ ਰਣਜੋਧ ਸਿੰਘ ਹੜਾਣਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ | ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਪਾਈਪ ਲਾਈਨ ਦਾ ਕੰਮ ਜਲਦ ਪੂਰਾ ਹੋਣ ਨਾਲ ਸਾਫ਼ ਪੀਣ ਯੋਗ ਪਾਣੀ ਦੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ | ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹੜਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਵਿਕਾਸੀ ਕੰਮ ਇਲਾਕੇ ਦੀ ਤਰੱਕੀ ਲਈ ਬਹੁਤ ਜ਼ਰੂਰੀ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਪ੍ਰੋਜੈਕਟ ਜਾਰੀ ਰਹਿਣ ਦੀ ਉਮੀਦ ਹੈ |