ਐਡਵੈਂਚਰ ਤੇ ਹਾਈਕਿੰਗ-ਟ੍ਰੈਕਿੰਗ ਕੈਂਪ ਯੁਵਕ ਸੇਵਾਵਾਂ ਵਿਭਾਗ ਦਾ ਨਿੱਗਰ ਉਪਰਾਲਾ
ਅਜੀਤ ਡੈਸਕ
06-03-2026
ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਵਿਸ਼ੇਸ਼ ਸਕੱਤਰ ਸਰਬਜੀਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ 'ਚ ਇਹ ਕੈਂਪ ਕਰਵਾਇਆ ਗਿਆ | ਸਮਾਪਤੀ ਸਮਾਰੋਹ ਦੌਰਾਨ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ 'ਚ ਨਿਡਰਤਾ ਤੇ ਸਾਹਸ ਦੀ ਭਾਵਨਾ ਪੈਦਾ ਕਰਨਾ ਹੈ | ਕੈਂਪ 'ਚ ਸਵਰਨ ਕੌਰ, ਪ੍ਰੋਗਰਾਮ ਅਫ਼ਸਰ ਐਨ.ਐੱਸ.ਐੱਸ., ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਕੈਂਪ ਇੰਚਾਰਜ ਵਜੋਂ ਡਿਊਟੀ ਨਿਭਾਈ | ਕੈਂਪ 'ਚ ਭਾਗ ਲੈਣ ਵਾਲੀਆਂ ਵਲੰਟੀਅਰ ਲੜਕੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐੱਸ.ਐੱਸ ਵਿਭਾਗ ਦੇ ਕੋਆਰਡੀਨੇਟਰ ਡਾ. ਅਨਹਦ ਗਿੱਲ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ ਪਿ੍ੰਸੀਪਲ ਡਾ. ਨਿਸ਼ਠਾ ਤਿ੍ਪਾਠੀ ਸਮੇਤ ਸਮੂਹ ਸਟਾਫ਼ ਵਲੋਂ ਵਧਾਈ ਦਿੱਤੀ ਗਈ | ਨੌਜਵਾਨ ਲੜਕੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨੌਜਵਾਨਾਂ ਦੀ ਸ਼ਖ਼ਸੀਅਤ ਨਿਰਮਾਣ 'ਚ ਮੀਲ ਪੱਥਰ ਸਾਬਤ ਹੋਣਗੇ |