04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੋਗਾ ਰੈਲੀ ਦੇ ਸੰਬੰਧ 'ਚ ਨਰਸੋਤ ਅਤੇ ਡਕਾਲਾ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਦੇ ਭਾਜਪਾ ਆਗੂਆਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 06-03-2026
ਪਾਤੜਾਂ, 5 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)-ਦੇਸ ਦੇ ਗਿ੍ਹ ਮੰਤਰੀ ਅਮਿਤ ਸ਼ਾਹ ਵਲੋਂ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਅੱਜ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਡਕਾਲਾ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਭਾਜਪਾ ਵਰਕਰ ਨਾਲ ਮੀਡੀਆ ਕੀਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਦੱਸਿਆ ਕਿ ਦੇਸ ਦੇ ਗ੍ਰਹਿ ਮੰਤਰੀ 14 ਮਾਰਚ ਨੂੰ ਮੋਗਾ ਵਿਖੇ ਰੈਲੀ ਕਰਨ ਲਈ ਆ ਰਹੇ ਹਨ ਜਿਸ 'ਚ ਲੱਖਾਂ ਦੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਉਸ ਰੈਲੀ 'ਚ ਸ਼ਮੂਲੀਅਤ ਕਰਨ ਲਈ ਤਿਆਰੀਆਂ ਸੰਬੰਧੀ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਡਕਾਲਾ ਵਲੋਂ ਅੱਜ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਸਰਕਲਾਂ ਅੰਦਰ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਇਸ ਰੈਲੀ 'ਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਵਲੋਂ ਸਮੁੱਚੇ ਦੇਸ ਅੰਦਰ ਵਿਕਾਸ ਕਾਰਜਾਂ ਦੇ ਰਿਕਾਰਡ ਤੋੜੇ ਜਾ ਰਹੇ ਹਨ ਉਸੇ ਤਹਿਤ ਪੰਜਾਬ ਅੰਦਰ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਵਲੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ | ਇਸ ਮੌਕੇ ਇੱਥੇ ਭਾਜਪਾ ਆਗੂ ਰਮੇਸ਼ ਕੁਮਾਰ ਕੁੱਕੂ, ਕੀਮਤ ਚੰਦ ਸਿੰਗਲਾ,ਬਗੀਚਾ ਸਿੰਘ ਦੁਤਾਲ, ਜਗਦੇਵ ਸਿੰਘ ਕਕਰਾਲਾ, ਪ੍ਰੇਮ ਚੰਦ ਕਾਂਸਲ, ਸਤੀਸ਼ ਗਰਗ,ਨਿਰੰਕਾਰ ਸਿੰਘ ਸੰਧੂ, ਸੰਤ ਰਾਮ ਓਡ, ਜਸਕਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬੂ ਸੁਰਜੀਤ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ 'ਚ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ
Ad Position 24