ਬਨੂੜ, 5 ਮਾਰਚ (ਭੁਪਿੰਦਰ ਸਿੰਘ)-ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ਕਨੌੜ ਦੇ ਪਿਤਾ ਸੁਰਜੀਤ ਸਿੰਘ, ਜਿਨ੍ਹਾਂ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਉਨ੍ਹਾਂ ਦੇ ਨਮਿੱਤ ਸਾਹਿਜ ਪਾਠ ਦੇ ਭਾਗ ਪਾਏ ਗਏ ਅਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਆਗੂਆਂ ਅਤੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਬਨੂੜ ਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਕਰਵਾਈ ਅੰਤਿਮ ਅਰਦਾਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਗੜ੍ਹੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਾਧੂ ਸਿੰਘ ਖਲੋਰ ਤੇ ਜਸਵਿੰਦਰ ਸਿੰਘ ਜੱਸੀ, ਭਾਜਪਾ ਆਗੂ ਜਗਦੀਸ਼ ਕੁਮਾਰ ਜੱਗਾ, 'ਆਪ' ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਲਾਲਾ, ਗੁਰਜੀਤ ਸਿੰਘ, ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਸਾਬਕਾ ਪ੍ਰਧਾਨ ਹਰਬੰਸ ਲਾਲਾ ਉੱਤਮ, ਕੌਂਸਲਰ ਲਛਮਣ ਸਿੰਘ ਚੰਗੇਰਾ, ਕੌਂਸਲਰ ਅਵਤਾਰ ਬਬਲਾ, ਸਵਰਨਜੀਤ ਸਿੰਘ, ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਤੇ ਬਾਬਾ ਦਿਲਬਾਗ ਸਿੰਘ ਆਦਿ ਨੇ ਬਾਬੂ ਸੁਰਜੀਤ ਸਿੰਘ ਨੂੰ ਯਾਦ ਕਰਦਿਆ ਸ਼ਰਧਾ ਦੇ ਫੁੱਲ ਭੇਂਟ ਕੀਤੇ | ਭੋਗ ਤੋਂ ਪਹਿਲਾਂ ਸਾਬਕਾ ਮੰਤਰੀ ਐਨ.ਕੇ. ਸ਼ਰਮਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਅੰਤ ਜਗਤਾਰ ਸਿੰਘ ਤੇ ਸਾਧੂ ਸਿੰਘ ਖਲੋੋਰ ਨੇ ਸਾਰਿਆ ਦਾ ਧੰਨਵਾਦ ਕੀਤਾ |