04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਇੰਦਰਜੀਤ ਸਿੰਘ ਸੰਧੂ ਵਲੋਂ ਕੇਜਰੀਵਾਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-03-2026
ਸਨÏਰ, 5 ਮਾਰਚ (ਸੋਖਲ)-ਆਮ ਆਦਮੀ ਪਾਰਟੀ ਦੇ ਕÏਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਯੋਗ ਅਦਾਲਤ ਵਲੋਂ ਸ਼ਰਾਬ ਘੁਟਾਲਾ ਮਾਮਲੇ ਵਿਚ ਬਰੀ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹÏਲ ਬਣ ਗਿਆ ਹੈ¢ ਇਸ ਸਬੰਧੀ ਕਨਵੇਅਰ ਵਿਭਾਗ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਖੁਸ਼ੀ ਸਾਂਝੀ ਕੀਤੀ ਗਈ¢ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਸੱਚਾਈ ਦੀ ਜਿੱਤ ਹੋਈ ਹੈ ਅਤੇ ਇਹ ਫ਼ੈਸਲਾ ਰਾਜਨੀਤੀ ਵਿਚ ਇਮਾਨਦਾਰੀ ਦੀ ਮਿਸਾਲ ਹੈ ¢ ਇਸ ਮÏਕੇ ਸੰਧੂ ਨੇ ਸੁਨੀਤਾ ਕੇਜਰੀਵਾਲ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਮੁਸ਼ਕਲ ਸਮੇਂ ਦÏਰਾਨ ਉਨ੍ਹਾਂ ਨੇ ਪਰਿਵਾਰ ਅਤੇ ਪਾਰਟੀ ਦਾ ਹÏਸਲਾ ਬਣਾਈ ਰੱਖਿਆ¢ ਉਨ੍ਹਾਂ ਕਿਹਾ ਕਿ ਇਹ ਸਮਾਂ ਪਾਰਟੀ ਲਈ ਨਵੀਂ ਉਰਜਾ ਨਾਲ ਅੱਗੇ ਵਧਣ ਦਾ ਹੈ ਅਤੇ ਆਮ ਆਦਮੀ ਪਾਰਟੀ ਲੋਕ-ਹਿਤ ਨੀਤੀਆਂ ਨੂੰ ਹੋਰ ਤਾਕਤ ਨਾਲ ਅੱਗੇ ਲੈ ਕੇ ਜਾਵੇਗੀ¢ ਸੰਧੂ ਨੇ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਨੇ ਹਮੇਸ਼ਾਂ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ ਅਤੇ ਭਵਿੱਖ ਵਿਚ ਵੀ ਇਹ ਯਤਨ ਜਾਰੀ ਰਹਿਣਗੇ¢ ਅੰਤ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਲੋਕਤੰਤਰ ਅਤੇ ਨਿਆਂ ਪ੍ਰਣਾਲੀ 'ਤੇ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ ਹੈ¢
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਬੀਬੀਆਂ ਇਸਤਰੀ ਦਿਵਸ ਦੇ ਮੌਕੇ 'ਤੇ 8 ਨੂੰ ਸੰਗਰੂਰ ਵਿਖੇ ਕਰਨਗੀਆਂ ਸਰਕਾਰ ਦਾ ਪਿੱਟ ਸਿਆਪਾ ਅਗਲੀ ਖ਼ਬਰ ਕਰਾਫ਼ਟ ਮੇਲੇ ਦੇ ਅਖੀਰਲੇ ਦਿਨ ਬੇਬੀ ਸ਼ੋਅ 'ਚੋਂ ਮੰਨਤ ਤੇ ਜਸਕੀਰਤ ਕੌਰ ਜੇਤੂ ਰਹੀਆਂ
Ad Position 24