04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮਿਡ-ਡੇ-ਮੀਲ ਕੁੱਕ ਬੀਬੀਆਂ ਇਸਤਰੀ ਦਿਵਸ ਦੇ ਮੌਕੇ 'ਤੇ 8 ਨੂੰ ਸੰਗਰੂਰ ਵਿਖੇ ਕਰਨਗੀਆਂ ਸਰਕਾਰ ਦਾ ਪਿੱਟ ਸਿਆਪਾ

Ad Position 21
No active advertisement
ਅਜੀਤ ਡੈਸਕ 06-03-2026
ਭਾਦਸੋਂ, 5 ਮਾਰਚ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸਿਮਰਜੀਤ ਕੌਰ ਅਜਨੌਦਾ, ਪਰਮਜੀਤ ਕੌਰ ਨਰਾਇਣਗੜ੍ਹ ਨੇ ਇੱਥੇ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਸਰਕਾਰ ਕੁੱਕ ਬੀਬੀਆਂ ਨਾਲ ਲਗਾਤਾਰ ਬੇਇਨਸਾਫ਼ੀ ਕਰਦੀ ਆ ਰਹੀ ਹੈ | ਬੀਬੀਆਂ ਨੂੰ ਸਭ ਤੋਂ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ | ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ ਜਾਇਜ਼ ਮੰਗਾਂ ਲਈ ਵੀ ਗੰਭੀਰ ਨਹੀਂ | ਆਗੂਆਂ ਅੱਗੇ ਦੱਸਿਆ ਕਿ ਇਸਤਰੀ ਦਿਵਸ ਦੇ ਮੌਕੇ 'ਤੇ 8 ਮਾਰਚ ਨੂੰ ਮਿਡ-ਡੇ-ਮੀਲ ਕੁੱਕ ਬੀਬੀਆਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਨੇੜੇ ਇਕੱਠੀਆਂ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ | ਆਗੂਆਂ ਨੇ ਅੱਗੇ ਜਾਣਕਾਰੀ ਦਿੰਦੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੀਟਿੰਗਾਂ 'ਚ ਵਾਧਾ ਕੀਤਾ ਸੀ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਤੁਰੰਤ ਦੁੱਗਣੀਆਂ ਕਰ ਦਿੱਤੀਆਂ ਜਾਣਗੀਆਂ ਪਰ ਅਜੇ ਤੱਕ ਸਰਕਾਰ ਨੇ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਕੀਤਾ | ਜਿਸ ਤੋਂ ਸਪਸ਼ਟ ਹੈ ਕਿ ਗਰੀਬ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਭਗਵੰਤ ਮਾਨ ਦੀ ਸਰਕਾਰ ਗੰਭੀਰ ਨਹੀਂ ਹੈ | ਆਗੂਆਂ ਨੇ ਅੱਗੇ ਮੰਗ ਕਰਦਿਆਂ ਕਿਹਾ ਕਿ ਮਿਡ-ਡੇ-ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ-ਘੱਟ ਉਜ਼ਰਤਾਂ ਅਧੀਨ ਲਿਆ ਕੇ ਉਨ੍ਹਾਂ ਦੀ ਤਨਖ਼ਾਹ ਘੱਟੋ-ਘੱਟ 12,500 ਰੁਪਏ ਕੀਤੀ ਜਾਵੇ | ਜੋ ਮਿਡ-ਡੇ-ਮੀਲ ਕੁੱਕ ਬੀ.ਏ ਪਾਸ ਹਨ, ਉਨ੍ਹਾਂ ਨੂੰ ਬਲਾਕ ਦਫ਼ਤਰਾਂ 'ਚ ਮਿਡ-ਡੇ-ਮੀਲ ਲਈ ਡਾਟਾ ਐਂਟਰੀ ਵਜੋਂ ਤਰੱਕੀ ਦਿੱਤੀ ਜਾਵੇ | ਜਿਹੜੇ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵੱਧ ਚੁੱਕੀ ਹੈ, ਉੱਥੇ ਨਵੇਂ ਕੁੱਕਾਂ ਦੀ ਭਰਤੀ ਕੀਤੀ ਜਾਵੇ | ਮਿਡ-ਡੇ-ਮੇਲ ਕੁੱਕ ਬੀਬੀਆਂ ਦਾ ਕੀਤਾ ਕੇਨਰਾ ਬੈਂਕ 'ਚ ਬੀਮਾ ਖਾਤਾ ਖੁੱਲ ਜਾਣ ਤੋਂ ਤੁਰੰਤ ਬਾਅਦ ਲਾਗੂ ਸਮਝਿਆ ਜਾਵੇ ਤੇ ਉਨ੍ਹਾਂ ਨੂੰ ਬਣਦਾ ਉਸ ਦਾ ਫਾਇਦਾ ਦਿੱਤਾ ਜਾਵੇ | ਜਿੰਨ੍ਹਾਂ ਬੀਬੀਆਂ ਦੀ ਕੁਦਰਤੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੀ ਇਸ ਬੀਮੇ ਤਹਿਤ ਬਣਦੀ ਰਾਸ਼ੀ ਦਿੱਤੀ ਜਾਵੇ | ਫ਼ਰੰਟ ਆਗੂਆਂ ਨੇ ਕੁੱਕ ਬੀਬੀਆਂ ਨੂੰ ਅਪੀਲ ਕੀਤੀ ਕਿ 8 ਮਾਰਚ ਦਿਨ ਐਤਵਾਰ ਨੂੰ ਪਰਿਵਾਰਾਂ ਸਮੇਤ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਰਿਹਾਇਸ਼ ਨੇੜੇ ਬਾਈਪਾਸ ਪੁਲ ਦੇ ਹੇਠਾਂ ਇਕੱਠੀਆਂ ਹੋਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦੀ ਹੋਈ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਇੰਦਰਜੀਤ ਸਿੰਘ ਸੰਧੂ ਵਲੋਂ ਕੇਜਰੀਵਾਲ ਨਾਲ ਮੁਲਾਕਾਤ
Ad Position 24