26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਾਭਾ-ਭਾਦਸੋ ਸੜਕ 'ਤੇ ਵਾਪਰਿਆ ਭਿਆਨਕ ਸੜਕੀ ਹਾਦਸਾ, 2 ਵਿਅਕਤੀਆਂ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 07-03-2026
ਨਾਭਾ, 6 ਮਾਰਚ (ਜਗਨਾਰ ਸਿੰਘ ਦੁਲੱਦੀ)-ਅੱਜ ਤੜਕਸਾਰ ਨਾਭਾ-ਭਾਦਸੋਂ ਸੜਕ ਤੇ ਸਥਿਤ ਪਿੰਡ ਲੁਬਾਣਾ ਨੇੜੇ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਬੱਸ ਸਵਾਰ ਕਈ ਵਿਅਕਤੀ ਫੱਟੜ ਹੋ ਗਏ | ਜਾਣਕਾਰੀ ਅਨੁਸਾਰ ਨੇੜਲੇ ਪਿੰਡ ਲੁਬਾਣਾ ਤੋਂ ਜਦੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਨਾਭਾ ਭਾਦਸੋਂ ਸੜਕ ਉਪਰ ਚੜ੍ਹਨ ਲੱਗੇ ਤਾਂ ਉਨ੍ਹਾਂ ਨੂੰ ਧੁੰਦ ਦਾ ਅੰਦਾਜ਼ਾ ਨਹੀਂ ਹੋਇਆ, ਜਿਸ ਕਰਕੇ ਸੜਕ ਤੇ ਜਾ ਰਹੇ ਟਿੱਪਰ ਵੱਲੋਂ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਾਹਮਣੇ ਤੋਂ ਆ ਰਹੀ ਬੱਸ ਟਿੱਪਰ ਨਾਲ ਟਕਰਾਉਣ ਸਮੇਂ ਦੋਵੇਂ ਵਿਅਕਤੀਆਂ ਦੀ ਮੌਤ ਹੋ ਗਈ | ਸੜਕੀ ਹਾਦਸੇ ਦਾ ਮੰਜ਼ਰ ਐਨਾਂ ਜ਼ਿਆਦਾ ਭਿਆਨਕ ਸੀ ਕਿ ਟਿੱਪਰ ਦਾ ਡਰਾਈਵਰ ਹਾਦਸੇ ਦੌਰਾਨ ਟਿੱਪਰ ਵਿਚ ਹੀ ਫਸ ਗਿਆ | ਮਿ੍ਤਕਾਂ ਨੂੰ ਪੁਲਿਸ ਅਤੇ ਲੋਕਾਂ ਦੀ ਮਦਦ ਦੇ ਨਾਲ ਜੇਸੀਬੀ ਮਸ਼ੀਨ ਲਿਆ ਕੇ ਬਾਹਰ ਕੱਢਿਆ ਗਿਆ | ਬੱਸ ਵਿਚ ਕਰੀਬ 30 ਸਵਾਰੀਆਂ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚੋਂ ਬੱਸ ਦੇ ਡਰਾਈਵਰ, ਕੰਡਕਟਰ ਸਮੇਤ ਕਰੀਬ 16 ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜੋ ਕਿ ਨਾਭਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ | ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਉਹ ਵਿਧਾਨ ਸਭਾ ਸੈਸ਼ਨ ਲਈ ਚੰਡੀਗੜ੍ਹ ਜਾ ਰਹੇ ਸਨ ਜਦੋਂ ਘਟਨਾ ਬਾਰੇ ਪਤਾ ਲੱਗਿਆ ਤਾਂ ਤੁਰੰਤ ਮੌਕੇ 'ਤੇ ਪਹੁੰਚਿਆ ਹਾਂ | ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਅਨੁਸਾਰ ਜਦੋਂ ਇਸ ਸੜਕੀ ਹਾਦਸੇ ਵਾਪਰਨ ਦਾ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਟਿਪਰ ਵਿਚ ਫਸੇ ਡਰਾਈਵਰ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ, ਜਿਸ ਵਿਚ ਲੋਕਾਂ ਨੇ ਵੀ ਪੂਰਾ ਸਾਥ ਦਿੱਤਾ | ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਪਿੰਡ ਲੁਬਾਣਾ ਕੋਲ ਸੜਕੀ ਹਾਦਸਾ ਵਾਪਰਿਆ ਹੈ ਜਿਸ ਵਿਚ ਸਾਡੇ ਕੋਲ ਇਕ ਮਿ੍ਤਕ ਵਿਅਕਤੀ ਦੀ ਲਾਸ਼ ਆਈ ਹੈ | ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਕਰੀਬ 16 ਵਿਅਕਤੀ ਜ਼ਖਮੀ ਹਾਲਤ ਵਿਚ ਆਏ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਚਾਰ ਤੋਂ ਲੈ ਕੇ ਪੰਜ ਦੇ ਕਰੀਬ ਵਿਅਕਤੀਆਂ ਨੂੰ ਅਸੀਂ ਪਟਿਆਲਾ ਰੈਫ਼ਰ ਕਰ ਰਹੇ ਹਾਂ ਜਿਨ੍ਹਾਂ ਦੀ ਹਾਲਤ ਕੁਝ ਜ਼ਿਆਦਾ ਹੀ ਖ਼ਰਾਬ ਹੈ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਪਿੰਡਾਂ ਦੀਆਂ ਪੰਚਾਇਤਾਂ ਨੇ ਪੇਂਡੂ ਸੜਕਾਂ 'ਤੇ ਚਲਦੇ ਓਵਰਲੋਡ ਟਿੱਪਰ ਰੋਕੇ
Ad Position 24