ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ
ਅਜੀਤ ਡੈਸਕ
07-03-2026
ਪਟਿਆਲਾ, 6 ਮਾਰਚ (ਮਨਦੀਪ ਸਿੰਘ ਖਰੌੜ)-ਇੱਥੋ ਦੀਆਂ ਬੀਰ ਜੀ ਦੀਆਂ ਮੜ੍ਹੀਆਂ ਲਾਗੇ ਸਕੂਟਰੀ ਸਵਾਰ ਤੋਂ ਹਜ਼ਾਰ ਨਸ਼ੀਲੀਆਂ ਗੋਲੀਆਂ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੂੰ ਬਰਾਮਦ ਹੋਈਆਂ ਹਨ | ਜਿਸ ਅਧਾਰ 'ਤੇ ਪੁਲਿਸ ਨੇ ਹਰਿੰਦਰਪਾਲ ਸਿੰਘ ਵਾਸੀ ਪਟਿਆਲਾ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ਕਾਰਵਾਈ ਗਸਤ ਦੌਰਾਨ ਗੁਪਤ ਸੂਚਨਾ ਮਿਲਣ ਉਪਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਅਮਲ 'ਚ ਲਿਆਂਦੀ ਸੀ | ਮੁਲਜਮ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਇਆ ਅਤੇ ਕਿੱਥੇ ਵੇਚਣ ਜਾ ਰਿਹਾ ਸੀ | ਇਸ ਸੰਬੰਧੀ ਹਾਲੇ ਪੜਤਾਲ ਚੱਲ ਰਹੀ ਹੈ, ਜਾਂਚ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਇਸ ਕੇਸ 'ਚ ਸਾਹਮਣੇ ਆਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |