25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

'ਕਿਸਾਨ ਜਾਗਿ੍ਤੀ ਮਾਰਚ' ਅੱਜ ਪੰਜਾਬ ਵਿਚ ਹੋਇਆ ਦਾਖ਼ਲ- ਸਤਨਾਮ ਸਿੰਘ ਬਹਿਰੂ <br/>

Ad Position 21
No active advertisement
ਇਕ ਮੰਚ 'ਤੇ ਇਕੱਠੇ ਹੋਏ ਜਗਜੀਤ ਸਿੰਘ ਡੱਲੇਵਾਲ ਤੇ ਸਤਨਾਮ ਸਿੰਘ ਬਹਿਰੂ | ਅਜੀਤ ਤਸਵੀਰ <br/> 07-03-2026
ਦੇਵੀਗੜ੍ਹ, 6 ਮਾਰਚ (ਰਾਜਿੰਦਰ ਸਿੰਘ ਮੌਜੀ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅਮਰੀਕਾ ਦੇ ਕਥਿਤ ਦਬਾਅ ਹੇਠ ਕੀਤੇ ਗਏ ਵਪਾਰਕ ਸਮਝੌਤੇ ਵਿਰੁੱਧ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਫ਼ੈਸਲੇ ਨੂੰ 'ਕਿਸਾਨ-ਮਜ਼ਦੂਰ ਮਾਰੂ' ਕਰਾਰ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਇਆ 'ਕਿਸਾਨ ਜਾਗਿ੍ਤੀ ਮਾਰਚ' 6 ਮਾਰਚ ਨੂੰ ਪੰਜਾਬ ਦੀ ਧਰਤੀ 'ਤੇ ਦਾਖਲ ਹੋ ਗਿਆ | ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਕੇ ਜੋ ਸਮਝੌਤਾ ਕੀਤਾ ਹੈ, ਉਹ ਦੇਸ਼ ਦੀ ਆਰਥਿਕਤਾ ਅਤੇ ਕਿਰਤੀ ਵਰਗ ਲਈ ਘਾਤਕ ਹੈ | ਉਨ੍ਹਾਂ ਕਿਹਾ, 'ਸਾਡੇ ਪੁਰਖਿਆਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ, ਪਰ ਮੌਜੂਦਾ ਸਰਕਾਰ ਦੇ ਫ਼ੈਸਲੇ ਸਾਨੂੰ ਮੁੜ ਅਮਰੀਕਾ ਵਰਗੇ ਮੁਲਕਾਂ ਦਾ ਗ਼ੁਲਾਮ ਬਣਾਉਣ ਵੱਲ ਧੱਕ ਰਹੇ ਹਨ | ਜੇਕਰ ਹੁਣ ਵੱਡਾ ਅੰਦੋਲਨ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ |'' ਬਹਿਰੂ ਨੇ ਦੱਸਿਆ ਕਿ 7 ਫਰਵਰੀ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਤਾਮਿਲਨਾਡੂ, ਆਂਧਰਾ ਪ੍ਰਦੇਸ, ਤੇਲੰਗਾਨਾ ਤੇ ਰਾਜਸਥਾਨ ਵਰਗੇ ਸੂਬਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ | ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਰਾਤ ਦੇ 12-12 ਵਜੇ ਤੱਕ ਮਾਰਚ ਦਾ ਸਵਾਗਤ ਕਰਕੇ ਆਪਣਾ ਸਮਰਥਨ ਜਤਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਮਾਰਚ ਅਬੋਹਰ-ਫਾਜ਼ਿਲਕਾ ਦੇ ਰਸਤੇ ਪੰਜਾਬ ਵਿਚ ਦਾਖਲ ਹੋ ਗਿਆ ਹੈ | ਹਜ਼ਾਰਾਂ ਕਿਸਾਨ ਟਰੈਕਟਰਾਂ, ਕਾਰਾਂ ਅਤੇ ਮੋਟਰਸਾਈਕਲਾਂ ਰਾਹੀਂ ਜੰਮੂ-ਕਸ਼ਮੀਰ ਤੱਕ ਜਾਣਗੇ | ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਵਿਖੇ ਵੱਡੀਆਂ ਕਿਸਾਨ ਪੰਚਾਇਤਾਂ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਕਿਸਾਨ ਆਗੂਆਂ ਨੇ ਪੰਜਾਬ ਦੇ ਅਣਖੀ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਸ ਜਾਗਿ੍ਤੀ ਮਾਰਚ ਦਾ ਹਿੱਸਾ ਬਣਨ | ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਹੋਣ ਵਾਲੀ 'ਕੌਮੀ ਮਹਾਂ-ਪੰਚਾਇਤ' ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਹਿਸਾਸ ਕਰਵਾਇਆ ਜਾਵੇਗਾ ਕਿ ਦੇਸ਼ ਦੇ ਲੋਕ ਆਪਣੀ ਹੋਂਦ ਮਿਟਾਉਣ ਵਾਲੇ ਕਿਸੇ ਵੀ ਵਪਾਰਕ ਸਮਝੌਤੇ ਨੂੰ ਲਾਗੂ ਨਹੀਂ ਹੋਣ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ 74 ਪਰਿਵਾਰਾਂ ਨੂੰ ਮਿਲੇ ਕੱਚੇ ਮਕਾਨਾਂ ਦੇ ਪ੍ਰਮਾਣ ਪੱਤਰ <br/> ਅਗਲੀ ਖ਼ਬਰ ਬਾਹਰਾ ਕਾਲਜ 'ਚ ਔਰਤ ਦਿਵਸ ਮਨਾਇਆ <br/>
Ad Position 24