ਪਟਿਆਲਾ, 6 ਮਾਰਚ (ਧਰਮਿੰਦਰ ਸਿੰਘ ਸਿੱਧੂ)-ਅਧਿਕਾਰੀ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਵਿਕਾਸ ਲਈ ਵਧੇਰੇ ਉਪਰਾਲੇ ਕਰਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚ ਸਕੇ¢ ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਵਿਕਾਸੀ ਯੋਜਨਾਵਾਂ ਅਤੇ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਕੀਤਾ¢ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਵੀ ਮÏਜੂਦ ਸਨ¢ ਉਨ੍ਹਾਂ ਨੇ ਲਿੰਕ ਰੋਡਾਂ, ਰੋਡਾਂ 'ਤੇ ਹੋ ਰਹੀਆਂ ਅਣਅਧਿਕਾਰਿਤ ਉਸਾਰੀਆਂ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਰੇਨ, ਵਣ ਵਿਭਾਗ ਦੀਆਂ ਗਤੀਵਿਧੀਆਂ, ਕੈਚ ਦ ਰੇਨਵਾਟਰ ਸਕੀਮ, ਵੱਖ-ਵੱਖ ਵਿਕਾਸ ਸਕੀਮਾਂ, ਐੱਮ. ਪੀ. ਲੈਂਡ ਸਕੀਮ, ਮਨਰੇਗਾ ਸਕੀਮ, ਪੇਂਡੂ ਖੇਡ ਸਟੇਡੀਅਮ ਅਤੇ ਜਨ ਸੁਵਿਧਾ ਕੈਂਪਾਂ ਬਾਰੇ ਜਾਣਕਾਰੀ ਹਾਸਲ ਕੀਤੀ¢ ਮੀਟਿੰਗ ਦÏਰਾਨ ਆਂਗਣਵਾੜੀ ਸੈਂਟਰਾਂ ਦੀ ਕਾਰਗੁਜ਼ਾਰੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਫੈਕਟਰੀਆਂ ਅਤੇ ਉਦਯੋਗਾਂ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ¢ ਇਸ ਦੇ ਨਾਲ ਹੀ ਖੇਤੀਬਾੜੀ ਪ੍ਰੋਡਕਟਸ ਕਮੇਟੀ, ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਅਤੇ ਸਹਿਕਾਰੀ ਸਭਾਵਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜਾਇਜ਼ਾ ਲਿਆ ਗਿਆ¢ ਡਿਪਟੀ ਕਮਿਸ਼ਨਰ ਨੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸੰਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ¢ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ¢