25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰਦੁਆਰਾ ਸੰਤ ਕੰਬਲੀਵਾਲਾ ਵਿਖੇ ਪੂਰਨਮਾਸ਼ੀ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 07-03-2026
ਪਟਿਆਲਾ, 6 ਮਾਰਚ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ ਗੁਰਮਤਿ ਸਮਾਗਮ ਪੂਰਨਮਾਸ਼ੀ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਦੀਵਾਨਾਂ ਵਿਚ ਭਾਈ ਗੁਰਦੀਪ ਸਿੰਘ ਕਾਲੀ ਕੰਬਲੀਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਮ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਦੌਰਾਨ ਧਾਰਮਿਕ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਵਿਚ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਪਤਨੀ ਬੀਬੀ ਬਲਜਿੰਦਰ ਕੌਰ ਚੱਠਾ ਅਤੇ ਪੁੱਤਰ ਅਨਮੋਲ ਸਿੰਘ ਚੱਠਾ ਨੇ ਸ਼ਿਰਕਤ ਕੀਤੀ | ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਹੋਲੇ ਮਹੱਲੇ ਦੀ ਵੱਡੀ ਮਹਾਨਤਾ ਅਤੇ ਅਤੇ ਗੁਰੂ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਸ ਤਿਉਹਾਰ ਨੂੰ ਸਿੱਖ ਕੌਮ ਚੜ੍ਹਦੀਕਲਾ ਨਾਲ ਮਨਾਉਂਦੀ ਹੈ | ਇਸ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਬੀਬੀ ਬਲਜਿੰਦਰ ਕੌਰ ਚੱਠਾ, ਅਨਮੋਲ ਸਿੰਘ ਚੱਠਾ ਅਤੇ ਅਮਰਿੰਦਰ ਸਿੰਘ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ | ਅੰਤ ਵਿਚ ਭਾਈ ਗੁਰਦੀਪ ਸਿੰਘ ਨੇ ਵੀ ਪੁੱਜੀਆਂ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਮੀਤ ਸਿੰਘ ਬਿੱਟੂ ਸਲੇਮਪੁਰ, ਪਰਮਜੀਤ ਸਿੰਘ ਪਟਿਆਲਾ, ਮਲਕੀਤ ਸਿੰਘ ਖੰਨਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ- ਪ੍ਰੋ. ਬਡੂੰਗਰ ਅਗਲੀ ਖ਼ਬਰ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਦੀਆਂ ਸਕੀਮਾਂ ਦਾ ਡੀ. ਸੀ. ਨੇ ਲਿਆ ਜਾਇਜ਼ਾ <br/>
Ad Position 24