25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ- ਪ੍ਰੋ. ਬਡੂੰਗਰ

Ad Position 21
No active advertisement
ਅਜੀਤ ਡੈਸਕ 07-03-2026
ਪਟਿਆਲਾ, 6 ਮਾਰਚ (ਅ. ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 8 ਮਾਰਚ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ ਵਿਚ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਦਿਨ ਨੂੰ ਦੇਸ਼ ਵਿਚ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ, ਪਰ ਅਸਲ ਵਿਚ ਔਰਤਾਂ ਨੂੰ ਸਮਰਪਿਤ ਇਹ ਵਿਸ਼ੇਸ਼ ਦਿਨ ਅਡੰਬਰ ਹੀ ਕੀਤਾ ਜਾਂਦਾ ਹੈ, ਜਦਕਿ ਇਸ ਦੀਆਂ ਅਸਲ ਹਕੀਕਤਾਂ ਜ਼ਮੀਨੀ ਪੱਧਰ 'ਤੇ ਬੇਅਸਰ ਵੀ ਵਿਖਾਈ ਦਿੰਦੀਆਂ ਹਨ | ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਵੇਂ ਔਰਤਾਂ ਨੇ ਉੱਚ ਅਹੁਦਿਆਂ 'ਤੇ ਪਹੁੰਚ ਕੇ ਮਾਨ ਸਨਮਾਨ ਹਾਸਲ ਕਰ ਲਿਆ ਹੋਵੇ, ਪ੍ਰੰਤੂ ਅੱਜ ਵੀ ਸਮਾਜਕ ਅਤੇ ਆਰਥਿਕ ਤੌਰ 'ਤੇ ਔਰਤਾਂ ਦੀ ਸਥਿਤੀ ਬਦ ਤੋਂ ਬਦਤਰ ਹੈ, ਜਿਸ ਪ੍ਰਤੀ ਸਰਕਾਰਾਂ ਵੀ ਸੰਜੀਦਾ ਵਿਖਾਈ ਨਹੀਂ ਦਿੰਦੀਆਂ | ਸਾਬਕਾ ਪ੍ਰਧਾਨ ਨੇ ਕਿਹਾ ਕਿ ਅਸਲ ਔਰਤਾਂ ਦੀ ਦੁਰਦਸ਼ਾ ਤੇ ਅਸਲ ਸਥਿਤੀ ਕਾਫ਼ੀ ਚਿੰਤਾਜਨਕ ਹੈ, ਜਿਨ੍ਹਾਂ ਨੂੰ ਆਪਣੇ ਹੱਕਾਂ ਲਈ ਜੂਝਣਾ ਪੈ ਰਿਹਾ ਇੱਥੋਂ ਤੱਕ ਜਿਨਸੀ ਸ਼ੋਸ਼ਣ ਵਰਗੀਆਂ ਘਟਨਾਵਾਂ ਸਾਰਿਆਂ ਨੂੰ ਸ਼ਰਮਸਾਰ ਵੀ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸਮਾਜ ਵਿਚ ਭਰੂਣ ਹੱਤਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕਦੀ ਅਤੇ ਅਜੋਕੇ ਮਾਹੌਲ ਅੰਦਰ ਔਰਤਾਂ ਅੱਜ ਵੀ ਦਾਜ ਦੀ ਬਲੀ ਚੜ੍ਹ ਰਹੀਆਂ ਹਨ | ਪ੍ਰੋ. ਬਡੂੰਗਰ ਨੇ ਸਰਕਾਰ ਅਤੇ ਸਮਾਜ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਸਿਰਫ਼ ਕਾਗਜ਼ਾਂ 'ਤੇ ਰਾਖਵਾਂਕਰਨ ਤੱਕ ਸੀਮਿਤ ਨਾ ਰਹੇ ਬਲਕਿ ਔਰਤਾਂ ਨੂੰ ਅਸਲ ਵਿਚ ਉਨ੍ਹਾਂ ਦੀ ਯੋਗਤਾ, ਸੋਚ ਅਤੇ ਕੰਮ ਦੇ ਹੁਨਰਾਂ ਦੇ ਅਧਾਰ 'ਤੇ ਸੁਤੰਤਰ ਢੰਗ ਨਾਲ ਮੌਕੇ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ |
06ਪੀਟੀਏ12


Ad Position 22
No active advertisement
ਪਿਛਲੀ ਖ਼ਬਰ ਬਰਾਬਰੀ ਵਾਲੀ ਪਹੁੰਚ ਨਾ ਹੋਣ ਕਾਰਨ ਟੁੱਟ ਰਹੇ ਹਨ ਰਿਸ਼ਤੇ- ਡਾ. ਚਰਨਜੀਤ ਕੌਰ <br/> ਅਗਲੀ ਖ਼ਬਰ ਗੁਰਦੁਆਰਾ ਸੰਤ ਕੰਬਲੀਵਾਲਾ ਵਿਖੇ ਪੂਰਨਮਾਸ਼ੀ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>
Ad Position 24