ਪਟਿਆਲਾ, 7 ਮਾਰਚ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਵਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਸਿੱਖਿਆਕ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕੀਤਾ ਗਿਆ | ਇਸ ਮੌਕੇ ਪਟਿਆਲਾ ਦੇ ਮੇਅਰ ਅਤੇ ਕਮਿਸ਼ਨਰ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਦੀ ਭੂਮਿਕਾ ਹਰ ਖੇਤਰ ਵਿਚ ਮਹੱਤਵਪੂਰਨ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਪਟਿਆਲਾ ਹਮੇਸ਼ਾ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਸ਼ਹਿਰ ਵਿਚ ਮਹਿਲਾ ਸਸ਼ਕਤੀਕਰਨ ਲਈ ਵੱਖ-ਵੱਖ ਯੋਜਨਾਵਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਮੇਅਰ ਅਤੇ ਕਮਿਸ਼ਨਰ ਨੇ ਨਗਰ ਨਿਗਮ ਵਿੱਚ ਕੰਮ ਕਰ ਰਹੀਆਂ ਮਹਿਲਾ ਕਰਮਚਾਰੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਆਪਣੇ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾ ਰਹੀਆਂ ਹਨ ਅਤੇ ਸੰਸਥਾ ਦੀ ਪ੍ਰਗਤੀ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਕਮਿਸ਼ਨਰ ਪਰਮਜੀਤ ਸਿੰਘ, ਸੰਯੁਕਤ ਕਮਿਸ਼ਨਰ ਮਨਰੀਤ ਕੌਰ ਰਾਣਾ ਨੂੰ ਵੀ ਬੁੱਕਾਂ ਦੇ ਕੇ ਸਵਾਗਤ ਕੀਤਾ ਗਿਆ | ਵੱਡੀ ਗਿਣਤੀ 'ਚ ਮੁਲਾਜ਼ਮ ਔਰਤਾਂ ਵਲੋਂ ਇਸ ਸਮਾਗਮ 'ਚ ਸ਼ਿਰਕਤ ਕੀਤੀ ਗਈ ਜਿਨ੍ਹਾਂ 'ਚ ਅਮਰਿੰਦਰ ਕੌਰ, ਮਨਪ੍ਰੀਤ ਕੌਰ, ਨਿਸ਼ਾ ਰਾਣੀ, ਸ਼ਰਨਵੀਰ ਕੌਰ, ਤਨੂੰ, ਗਗਨਜੀਤ ਕੌਰ, ਸਰਬਜੀਤ ਕੌਰ, ਅੰਜਨਾ ਰਾਣੀ, ਭਾਵਨਾ, ਕੁਲਵਿੰਦਰ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ, ਗੁਰਮੇਲ ਸਿੰਘ, ਸ਼ਿਵ ਕੁਮਾਰ, ਪ੍ਰਦੀਪ ਪੁਰੀ, ਸੁਭਾਸ਼ ਚੰਦਰ, ਗੋਲਡੀ ਕਲਿਆਣ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |