01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਿਲਵਰਜ਼ੋਨ ਮੈਥੇਮੈਟਿਕਸ ਓਲੰਪੀਆਡ 'ਚ ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 8 ਤਗਮੇ

Ad Position 21
No active advertisement
ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ ਜੁਲਾਹਖੇੜੀ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕÏਰ ਅਰੋੜਾ¢ ਅਜੀਤ ਤਸਵੀਰ <br/> 08-03-2026
ਦੇਵੀਗੜ੍ਹ, 7 ਮਾਰਚ (ਰਾਜਿੰਦਰ ਸਿੰਘ ਮÏਜੀ)-ਘੜਾਮ ਰੋਡ, ਜੁਲਾਹਖੇੜੀ ਸਥਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ 'ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ' ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਅਕਾਦਮਿਕ ਖੇਤਰ ਵਿਚ ਆਪਣੀ ਸਰਦਾਰੀ ਕਾਇਮ ਕੀਤੀ ਹੈ¢ ਹਾਲ ਹੀ ਵਿਚ ਹੋਏ ਵੱਕਾਰੀ 'ਸਿਲਵਰਜ਼ੋਨ ਮੈਥੇਮੈਟਿਕਸ ਓਲੰਪੀਆਡ' ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 8 ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ¢ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਗਣਿਤਿਕ ਯੋਗਤਾ ਦਾ ਲੋਹਾ ਮਨਵਾਉਂਦਿਆਂ ਕੁੱਲ 4 ਸੋਨ ਤਗਮੇ, 3 ਚਾਂਦੀ ਦੇ ਤਗਮੇ ਅਤੇ 1 ਕਾਂਸੀ ਦਾ ਤਗਮਾ ਹਾਸਲ ਕੀਤਾ¢ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਕੂਲ ਦੇ ਉੱਚ-ਪੱਧਰੀ ਸਿੱਖਿਆ ਢਾਂਚੇ ਦਾ ਪ੍ਰਤੱਖ ਪ੍ਰਮਾਣ ਹੈ¢ ਵਿਦਿਆਰਥੀਆਂ ਦੀ ਇਸ ਵਿਲੱਖਣ ਸਫਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ ਅੱਜ ਦਾ ਦੌਰ ਸਖ਼ਤ ਮੁਕਾਬਲੇਬਾਜ਼ੀ ਦਾ ਹੈ ¢ ਉਨ੍ਹਾਂ ਕਿਹਾ, ਗਣਿਤ ਵਰਗੇ ਗੁੰਝਲਦਾਰ ਵਿਸ਼ੇ ਵਿਚ ਅੰਤਰਰਾਸ਼ਟਰੀ ਪੱਧਰ ਦੇ ਮਾਪਦੰਡਾਂ ਵਾਲੇ ਓਲੰਪੀਆਡ ਵਿੱਚ ਜਿੱਤ ਦਰਜ ਕਰਨਾ ਇਹ ਸਾਬਤ ਕਰਦਾ ਹੈ ਕਿ ਸਾਡੇ ਬੱਚੇ ਕਿਸੇ ਵੀ ਚੁਣÏਤੀ ਦਾ ਸਾਹਮਣਾ ਕਰਨ ਦੇ ਸਮਰੱਥ ਹਨ ¢ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕÏਰ ਸੰਧੂ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਮੁੱਖ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਜਾਂ ਰੱਟਾ-ਪ੍ਰਣਾਲੀ ਨੂੰ ਉਤਸ਼ਾਹਿਤ ਕਰਨਾ ਨਹੀਂ ਹੈ, ਸਗੋਂ ਵਿਦਿਆਰਥੀਆਂ ਵਿਚ ਤਰਕਸ਼ੀਲਤਾ ਅਤੇ ਵਿਗਿਆਨਕ ਸੋਚ ਪੈਦਾ ਕਰਨਾ ਹੈ ¢ ਸਕੂਲ ਦੀ ਪਿ੍ੰਸੀਪਲ ਤਰਨਦੀਪ ਕÏਰ ਅਰੋੜਾ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਅਤੇ ਇਸ ਕਾਮਯਾਬੀ ਦਾ ਸਿਹਰਾ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਅਤੇ ਬੱਚਿਆਂ ਦੀ ਇਕਾਗਰਤਾ ਸਿਰ ਬੰਨਿ੍ਹਆ ¢ ਇਸ ਮÏਕੇ ਸਕੂਲ ਅਧਿਆਪਕਾਂ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ¢ ਮਾਪਿਆਂ ਨੇ ਵੀ ਸਕੂਲ ਦੇ ਪ੍ਰਬੰਧਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ
Ad Position 22
No active advertisement
ਪਿਛਲੀ ਖ਼ਬਰ ਘਰੋਂ ਗਹਿਣੇ ਚੋਰੀ ਅਗਲੀ ਖ਼ਬਰ ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Ad Position 24