01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਜਗਮੀਤ ਸਿੰਘ ਹਰਿਆਊ

Ad Position 21
No active advertisement
ਪਿੰਡ ਕਰਹਾਲੀ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਜਗਮੀਤ ਸਿੰਘ ਹਰਿਆਊ ਅਹੁਦੇਦਾਰਾਂ ਦੀ ਚੋਣ ਕਰਦੇ ਹੋਏ | ਅਜੀਤ ਤਸਵੀਰ <br/> 08-03-2026
ਪਟਿਆਲਾ, 7 ਮਾਰਚ (ਧਰਮਿੰਦਰ ਸਿੰਘ ਸਿੱਧੂ)-ਆਉਣ ਵਾਲੀਆਂ 207 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਰਾਮਨਗਰ ਅਤੇ ਕਰਹਾਲੀ ਸਾਹਿਬ ਦੀ ਇਕ ਸਾਂਝੀ ਮੀਟਿੰਗ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਪ੍ਰਧਾਨਗੀ ਹੇਠ ਕਰਹਾਲੀ ਸਾਹਿਬ ਵਿਖੇ ਕੀਤੀ ਗਈ | ਇਹ ਮੀਟਿੰਗ ਮਲਕੀਤ ਸਿੰਘ ਚੀਮਾ, ਰਾਜਵਿੰਦਰ ਸਿੰਘ ਰਾਜੂ ਅਤੇ ਬਲਜੀਤ ਸਿੰਘ ਬੱਬੀ ਨੰਬਰਦਾਰ ਦੀ ਅਗਵਾਈ ਹੇਠ ਹੋਈ | ਜਿਸ 'ਚ ਇਲਾਕੇ ਤੋਂ ਵੱਡੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਲੋਕਾਂ 'ਚ ਪਾਰਟੀ ਪ੍ਰਤੀ ਦਿਲਚਸਪੀ ਲਗਾਤਾਰ ਵਧ ਰਹੀ ਹੈ, ਜਿਸ ਨਾਲ ਅਕਾਲੀ ਵਰਕਰਾਂ ਅਤੇ ਆਗੂਆਂ 'ਚ ਵੀ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਰਾਜ ਦੌਰਾਨ ਹੋਏ ਭਿ੍ਸ਼ਟਾਚਾਰ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਕਾਰਨ ਲੋਕ ਨਿਰਾਸ ਹੋ ਚੁੱਕੇ ਹਨ | ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲਾਂ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਮੁੜ ਪਾਰਟੀ ਨੂੰ ਸੱਤਾ 'ਚ ਲਿਆਉਣ ਦਾ ਮਨ ਬਣਾ ਰਹੇ ਹਨ | ਉਨ੍ਹਾਂ ਹੋਰ ਕਿਹਾ ਕਿ ਯੂਥ ਸ਼੍ਰੋਮਣੀ ਅਕਾਲੀ ਦਲ ਨਾਲ ਵੱਡੀ ਗਿਣਤੀ 'ਚ ਜੁੜ ਰਿਹਾ ਹੈ ਅਤੇ ਨੌਜਵਾਨਾਂ ਦਾ ਮਿਲ ਰਿਹਾ ਸਾਥ ਪਾਰਟੀ ਲਈ ਹੌਸਲਾ ਅਫਜਾਈ ਵਾਲਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਨਿਸ਼ਚਿਤ ਹੈ | ਇਸ ਮੌਕੇ ਦੋਵਾਂ ਸਰਕਲਾਂ ਦੇ ਵੱਖ-ਵੱਖ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦਾ ਆਹਵਾਨ ਕੀਤਾ ਗਿਆ | ਇਸ ਮੌਕੇ ਸਰਕਲ ਰਾਮਨਗਰ ਤੋਂ ਜਥੇਦਾਰ ਭੁਪਿੰਦਰ ਸਿੰਘ ਘਿਓਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹੁਸ਼ਿਆਰ ਸਿੰਘ ਚੀਮਾ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ, ਗੁਰਪ੍ਰੀਤ ਸਿੰਘ ਵੜੈਚ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੁਣੇ ਗਏ ਅਤੇ ਸਰਕਲ ਕਰਹਾਲੀ ਸਾਹਿਬ ਤੋ ਗੁਰਤੇਜ ਸਿੰਘ ਘਮਾਣ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਜੰਟ ਸਿੰਘ ਮਵੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਜਿੰਦਰ ਸਿੰਘ ਚਿਤੈਰਾ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ, ਗੁਰਵਿੰਦਰ ਸਿੰਘ ਘੁਮਾਣ ਸੀਨੀਅਰ ਮੀਤ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ, ਕਸ਼ਮੀਰ ਸਿੰਘ ਸਰਪੰਚ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਸੋਨੂੰ ਰੰਧਾਵਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਚਰਨਜੀਤ ਸਿੰਘ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਤੇ ਐ.ਸੀ. ਵਿੰਗ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਕਰਹਾਲੀ ਨਿਯੁਕਤ ਕੀਤੇ ਗਏ | ਇਸ ਮੌਕੇ ਕੁਲਦੀਪ ਸਿੰਘ ਨੱਸੂਪੁਰ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ, ਬਲਜਿੰਦਰ ਸਿੰਘ ਬੱਲੀ ਸਰਪੰਚ, ਬਲਵਿੰਦਰ ਸਿੰਘ ਦਾਨੀਪੁਰ ਸਾਬਕਾ ਚੇਅਰਮੈਨ, ਨਿਸ਼ਾਨ ਸਿੰਘ ਸੰਧੂ, ਅਮਰਜੀਤ ਸਿੰਘ ਗੁਰਾਇਆ, ਹਰਦੀਪ ਸਿੰਘ ਚੀਮਾ, ਦਰਸ਼ਨ ਸਿੰਘ ਕਰਹਾਲੀ, ਅਰਜੁਨ ਸਿੰਘ ਘਨੌਤ ਦਦਹੇੜਾ, ਮੁੱਖ ਬੁਲਾਰਾ ਬਾਜੀਗਰ ਵਿੰਗ ਪੰਜਾਬ, ਹਰਮਨ ਬੱਲ, ਬੱਗਾ ਚੱਠਾ, ਜਿੰਦਰ ਸਿੰਘ ਘੁਮਾਣ ਭੁਪਿੰਦਰ ਸਿੰਘ ਪੱਪੂ, ਗੁਰਸੇਵਕ ਸਿੰਘ ਚੂਹੜਪੁਰ, ਸਪਿੰਦਰ ਵਰਮਾ, ਵਰਿੰਦਰ ਸਿੰਘ ਖੇੜਕੀ, ਗੁਰਸੇਵਕ ਸਿੰਘ ਘੁਮਾਣ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ 'ਚ 115 ਮਰੀਜ਼ਾਂ ਦੀ ਲੈਂਜ ਵਾਸਤੇ ਚੋਣ ਤੇ 36 ਯੂਨਿਟ ਖੂਨ ਇਕੱਤਰ ਕੀਤਾ - ਡਾ. ਧੀਰ... ਅਗਲੀ ਖ਼ਬਰ ਘਰੋਂ ਗਹਿਣੇ ਚੋਰੀ
Ad Position 24