01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰੇ ਸਰਕਾਰ, 4 ਸਾਲਾਂ ਦੀ ਬਣਦੀ ਰਾਸ਼ੀ ਜਾਰੀ ਕੀਤੀ ਜਾਵੇ- ਦਲਵਿੰਦਰ ਸਿੰਘ ਧੰਜੂ

Ad Position 21
No active advertisement
ਅਜੀਤ ਡੈਸਕ 08-03-2026

ਸਨੌਰ, 7 ਮਾਰਚ (ਸੋਖਲ)-ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਦਲਵਿੰਦਰ ਸਿੰਘ ਧੰਜੂ (ਐਡਵੋਕੇਟ) ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਕਿਹਾ ਹੈ ਕਿ ਸਰਕਾਰ ਨੂੰ ਆਪਣਾ ਵਾਅਦਾ ਨਿਭਾਉਂਦੇ ਹੋਏ ਤੁਰੰਤ ਬਕਾਇਆ ਰਕਮ ਜਾਰੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਵੱਡੇ ਪੱਧਰ 'ਤੇ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੀ ਹਰ ਔਰਤ ਨੂੰ 1000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਪਰ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਧੰਜੂ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦੇ ਅਨੁਸਾਰ ਰਕਮ ਦਿੰਦੀ ਤਾਂ ਪਿਛਲੇ ਚਾਰ ਸਾਲਾਂ ਦੀ ਬਣਦੀ ਕਰੀਬ 48,000 ਰੁਪਏ ਦੀ ਇਕੱਠੀ ਰਕਮ ਹਰ ਔਰਤ ਨੂੰ ਮਿਲਣੀ ਚਾਹੀਦੀ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਆਖਰੀ ਬਜਟ ਵਿਚ ਔਰਤਾਂ ਲਈ ਲੋੜੀਂਦਾ ਹੱਲ ਕਰੇ ਅਤੇ ਪਿਛਲੇ ਸਮੇਂ ਦੀ ਬਣਦੀ 48 ਹਜ਼ਾਰ ਰੁਪਏ ਦੀ ਰਕਮ ਤੁਰੰਤ ਜਾਰੀ ਕਰੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਨਿਤ ਦਿਨ ਵੱਧ ਰਹੀਆਂ ਕਤਲਾਂ, ਗੋਲੀ ਬਾਰੀ ਅਤੇ ਹੋਰ ਅਪਰਾਧਕ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਦਾ ਮਾਹੌਲ

Ad Position 22
No active advertisement
ਪਿਛਲੀ ਖ਼ਬਰ ਫੂਡ ਵੈੱਲਫੇਅਰ ਐਸੋਸੀਏਸ਼ਨ ਵਲੋਂ ਕੋਤਵਾਲੀ ਮੁਖੀ ਦਾ ਸਨਮਾਨ ਅਗਲੀ ਖ਼ਬਰ ਪਟਿਆਲੇ ਅਤੇ ਫਤਿਹਗੜ੍ਹ ਸਾਹਿਬ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ
Ad Position 24