01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਫੂਡ ਵੈੱਲਫੇਅਰ ਐਸੋਸੀਏਸ਼ਨ ਵਲੋਂ ਕੋਤਵਾਲੀ ਮੁਖੀ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਨਾਭਾ, 7 ਮਾਰਚ (ਜਗਨਾਰ ਸਿੰਘ ਦੁਲੱਦੀ)-ਨਾਭਾ ਫੂਡ ਵੈਲਫੇਅਰ ਐਸੋਸੀਏਸ਼ਨ ਵਲੋਂ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਕੋਤਵਾਲੀ ਮੁਖੀ ਇੰਸਪੈਕਟਰ ਸੌਰਵ ਸੱਭਰਵਾਲ ਦਾ ਕੀਤਾ ਸਨਮਾਨ ਕੀਤਾ ਗਿਆ |
ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਦੇ ਕੋਤਵਾਲੀ ਮੁਖੀ ਇੰਸਪੈਕਟਰ ਸੌਰਵ ਸੱਭਰਵਾਲ ਨੇ ਕੋਤਵਾਲੀ ਦਾ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਹੀ ਹੁਲੜਬਾਜਾਂ ਨੂੰ ਉਨ੍ਹਾਂ ਨੇ ਭਾਜੜਾਂ ਪਾ ਰੱਖੀਆਂ ਹਨ ਅਤੇ ਕਾਨੂੰਨ ਵਿਵਸਥਾ 'ਤੇ ਠੱਲ ਪਈ ਹੋਈ ਹੈ | ਉਨ੍ਹਾਂ ਕਿਹਾ ਕਿ ਕੋਤਵਾਲੀ ਮੁਖੀ ਇੰਸਪੈਕਟਰ ਸੱਭਰਵਾਲ ਹਰ ਵਿਅਕਤੀ ਨਾਲ ਨਿਮਰਤਾ ਨਾਲ ਗੱਲ ਕਰਦੇ ਹਨ ਅਤੇ ਹਰੇਕ ਵਿਅਕਤੀ ਦੀ ਗੱਲ ਸੁਣ ਕੇ ਉਸ ਦੇ ਮਸਲੇ ਦਾ ਹੱਲ ਕਰਦੇ ਹਨ, ਜਿਸ ਕਰਕੇ ਇੰਸਪੈਕਟਰ ਸੌਰਵ ਸਭਰਵਾਲ ਦਾ ਸਨਮਾਨ ਸਾਡੀ ਐਸੋਸੀਏਸ਼ਨ ਵਲੋਂ ਕੀਤਾ ਗਿਆ ਹੈ | ਕੋਤਵਾਲੀ ਮੁਖੀ ਸੌਰਵ ਸੱਭਰਵਾਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਲਈ ਮੈਂ ਲੋਕਾਂ ਦੀ ਸੇਵਾ ਦੇ ਲਈ ਦਿਨ ਰਾਤ ਹਾਜ਼ਰ ਹਾਂ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਉਹ ਕੋਤਵਾਲੀ ਪੁਲਿਸ ਦਾ ਸਾਥ ਜ਼ਰੂਰ ਦੇਣ | ਇਸ ਮੌਕੇ ਵਾਈਸ ਪ੍ਰਧਾਨ ਸ਼ਾਮ ਸੁੰਦਰ, ਸਕੱਤਰ ਭੁਪਿੰਦਰ ਸਿੰਘ ਸੋਹੀ, ਖਜਾਨਚੀ ਮੋਹਿਤ ਸ਼ਰਮਾ, ਮੈਂਬਰ ਜੋਗਿੰਦਰ ਸਿੰਘ, ਮੈਂਬਰ ਨਰਿੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨਸਲ ਦੇ ਘੋੜਿਆਂ ਦਾ ਤਿੰਨ ਦਿਨਾਂ ਸ਼ੋਅ ਸ਼ੁਰੂ ਅਗਲੀ ਖ਼ਬਰ ਪੰਜਾਬ 'ਚ ਟਾਵਰ ਮੋਰਚੇ ਦੀ ਸਿਆਸਤ 'ਚ ਨਵੀਂ ਸ਼ੁਰੂਆਤ
Ad Position 24