ਦੇਵੀਗੜ੍ਹ, 8 ਮਾਰਚ (ਰਾਜਿੰਦਰ ਸਿੰਘ ਮÏਜੀ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਵਿਰੁੱਧ ਸੂਬੇ ਭਰ ਦੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਨੇ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ 9 ਮਾਰਚ ਨੂੰ ਮੋਹਾਲੀ ਵਿਖੇ ਵਿਸ਼ਾਲ 'ਪਿੱਟ-ਸਿਆਪਾ' ਰੈਲੀ ਕਰਨ ਦਾ ਫੈਸਲਾ ਕੀਤਾ ਹੈ¢ ਮਹਾਂਸੰਘ ਦੇ ਸੂਬਾ ਪ੍ਰਧਾਨ ਡਾ. ਐਨ.ਕੇ. ਕਲਸੀ ਨੇ ਅੱਜ ਇਥੇ ਪੱਤਰਕਾਰਾਂ ਕਰਦਿਆਂ ਕਿਹਾ ਕਿ ਮÏਜੂਦਾ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਪੈਨਸ਼ਨਰਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹ ੈ¢ ਡਾ. ਕਲਸੀ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਦੇ ਦਾਅਵੇ ਮਹਿਜ਼ ਇੱਕ ਡਰਾਮਾ ਸਾਬਤ ਹੋ ਰਹੇ ਹਨ¢ ਮਹਾਂਸੰਘ ਦੇ ਆਗੂਆਂ ਜਰਨੈਲ ਸਿੰਘ ਸਿੱਧੂ, ਸੁਸ਼ੀਲ ਕੁਮਾਰ ਅਤੇ ਜਗਦੀਸ਼ ਚੰਦਰ ਸ਼ਰਮਾ ਨੇ ਸਰਕਾਰ ਅੱਗੇ ਆਪਣੀਆਂ ਮੰਗਾਂ ਦੁਹਰਾਉਂਦੇ ਹੋਏ ਕਿਹਾ ਕਿ 1-1-2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਲਈ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕੀਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਕੇਂਦਰ ਅਤੇ ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲ ਰਿਹਾ 16 ਫੀਸਦੀ ਘੱਟ ਡੀ.ਏ. ਪੂਰਾ ਕੀਤਾ ਜਾਵੇ ਅਤੇ ਜੁਲਾਈ 2021 ਤੋਂ ਫਰਵਰੀ 2026 ਤੱਕ ਦੇ 163 ਮਹੀਨਿਆਂ ਦਾ ਬਕਾਇਆ ਤੁਰੰਤ ਜਾਰੀ ਹੋਵੇ ¢ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਟਾਲ-ਮਟੋਲ ਦੀ ਨੀਤੀ ਜਾਰੀ ਰੱਖੀ, ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੋਟ ਦੀ ਚੋਟ ਰਾਹੀਂ ਸਰਕਾਰ ਨੂੰ ਸਬਕ ਸਿਖਾਉਣਗੇ¢