27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਨੇ ਔਰਤਾਂ ਨਾਲ ਧੋਖਾ ਕੀਤਾ-ਰਾਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 09-03-2026
ਸਮਾਣਾ, 8 ਮਾਰਚ (ਸਾਹਿਬ ਸਿੰਘ)-ਸਮਾਣਾ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨਵੀਂ ' ਮੁੱਖ ਮੰਤਰੀ ਮਾਂ ਧੀ ਸਤਿਕਾਰ ਯੋਜਨਾ' ਦਰਅਸਲ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਹੈ | ਸ਼ਰਤਾਂ ਮੁਤਾਬਿਕ ਇਸ ਸਕੀਮ ਤੋਂ 70 ਫ਼ੀਸਦੀ ਔਰਤਾਂ ਵਾਂਝੀਆਂ ਰਹਿਣਗੀਆਂ | ਉਨ੍ਹਾਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਆਲੋਚਨਾ ਦਾ ਨਿਸ਼ਾਨਾ ਬਣਾਇਆ ਹੈ | ਉਨ੍ਹਾਂ ਕਿਹਾ ਕਿ ਇਹ ਬਜਟ ਲੋਕਾਂ ਦੀਆਂ ਅਸਲ ਲੋੜਾਂ ਨੂੰ ਨਜ਼ਰਅੰਦਾਜ਼ ਕਰਦਾ ਹੈ ਅਤੇ ਸਿਰਫ ਆਗਾਮੀ ਵਿਧਾਨ ਸਭਾ ਚੋਣਾਂ ਲਈ ਬਣਾਇਆ ਗਿਆ ਜਾਪਦਾ ਹੈ | ਰਜਿੰਦਰ ਸਿੰਘ ਨੇ ਖ਼ਾਸ ਤੌਰ 'ਤੇ ਕਿਸਾਨਾਂ, ਨੌਜਵਾਨਾਂ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕੀਤਾ | ਉਨ੍ਹਾਂ ਦਾ ਕਹਿਣਾ ਹੈ ਕਿ ਬਜਟ ਵਿਚ ਵਿਕਾਸ ਲਈ ਕੋਈ ਠੋਸ ਯੋਜਨਾਵਾਂ ਨਹੀਂ ਹਨ, ਜਿਸ ਕਾਰਨ ਸੂਬੇ ਦੀ ਅਰਥਵਿਵਸਥਾ ਅਤੇ ਲੋਕਾਂ ਦੀ ਭਲਾਈ ਪ੍ਰਭਾਵਿਤ ਹੋਵੇਗੀ | ਸਾਬਕਾ ਵਿਧਾਇਕ ਨੇ ਮੰਗ ਕੀਤੀ ਹੈ ਕਿ ਸਰਕਾਰ ਵਲੋਂ ਬਜਟ 'ਚ ਕਿਸਾਨਾਂ ਲਈ ਬਿਹਤਰ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਗਰੀਬ ਵਰਗ ਲਈ ਰਾਹਤ ਪੈਕੇਜ ਸ਼ਾਮਲ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਥਾਣਾ ਪਾਤੜਾਂ 'ਚ ਦਰਜ ਕੀਤੇ ਗਏ ਜਬਰ ਜਨਾਹ ਤੇ ਪੋਸਕੋ ਦੇ ਮਾਮਲੇ 'ਚੋਂ ਦੋ ਵਿਅਕਤੀ ਬਰੀ ਅਗਲੀ ਖ਼ਬਰ ਭਾਜਪਾ ਆਗੂ ਕਰਨ ਕੌੜਾ ਨੇ ਆਪਣੇ ਤੇ ਸਾਥੀਆਂ ਖ਼ਿਲਾਫ਼ ਦਰਜ ਮਾਮਲੇ ਨੂੰ ਦੱਸਿਆ ਝੂਠਾ
Ad Position 24