27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਚੇਅਰਮੈਨ ਵਿਰਕ ਵਲੋਂ ਸਾਹਪੁਰ ਵਾਸੀਆਂ ਨਾਲ ਬੈਠਕ

Ad Position 21
No active advertisement
ਨੇੜਲੇ ਪਿੰਡ ਸ਼ਾਹਪੁਰ ਵਿਖੇ ਲੋਕਾਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਹਰਪਾਲ ਸਿੰਘ ਵਿਰਕ ਤੇ ਨਾਲ ਨਿਰਲੇਪ ਸਿੰਘ ਗੋਲਡੀ ਤੇ ਹੋਰ | ਅਜੀਤ ਤਸਵੀਰ <br/> 09-03-2026
ਭਾਦਸੋਂ, 8 ਮਾਰਚ (ਪ੍ਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਆਪ ਵਲੋਂ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਟਿਆਲਾ ਹਰਪਾਲ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਅਤੇ ਉਨ੍ਹਾਂ ਦੀ ਟੀਮ ਪਿੰਡ ਸ਼ਾਹਪੁਰ ਵਿਖੇ ਪਹੁੰਚੀ, ਜਿੱਥੇ ਉਨ੍ਹਾਂ ਪਿੰਡ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਸਮੇਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਦੇ ਸ਼ਾਹਪੁਰ ਪੁੱਜਣ 'ਤੇ ਪਿੰਡ ਵਾਸੀਆਂ ਨੇ ਧੰਨਵਾਦ ਕੀਤਾ | ਇਸ ਮੌਕੇ ਨਿਰਲੇਪ ਸਿੰਘ ਗੋਲਡੀ ਬਲਾਕ ਕੋਆਰਡੀਨੇਟਰ, ਜਰਨੈਲ ਸਿੰਘ ਨੰਬਰਦਾਰ, ਭਜਨ ਸਿੰਘ, ਸੁੱਚਾ ਸਿੰਘ, ਮੱਘਰ ਸਿੰਘ, ਨਰੰਗ ਸਿੰਘ, ਰਘਬੀਰ ਸਿੰਘ ਕਲੱਬ ਪ੍ਰਧਾਨ, ਹਰਮਨ ਸਿੰਘ, ਕਰਨ ਤੁਲੀ, ਹਰਪਾਲ ਸਿੰਘ, ਰਜਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ ਕਾਲੂ, ਕਰਨੈਲ ਸਿੰਘ ਫੌਜੀ, ਮਨਦੀਪ ਸਿੰਘ ਬੁੱਧੂ, ਜਗਰੂਪ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੱਟੜਾ ਵਲੋਂ ਸਿਮਰਨਦੀਪ ਕੌਰ ਦਾ ਸਨਮਾਨ ਅਗਲੀ ਖ਼ਬਰ ਨਾਭਾ ਵਿਖੇ ਮਹਿਲਾ ਦਿਵਸ ਮੌਕੇ ਅਨੀਤਾ ਅਰੋੜਾ ਨੂੰ ਕੀਤਾ ਸਨਮਾਨਿਤ
Ad Position 24