ਪਟਿਆਲਾ, 8 ਮਾਰਚ (ਅ.ਸ. ਆਹਲੂਵਾਲੀਆ)-ਸਤਬੀਰ ਸਿੰਘ ਖੱਟੜਾ ਵਲੋਂ ਪਿੰਡ ਬਿਰੜਵਾਲ ਦੀ ਧੀ ਸਿਮਰਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ, ਜਿਸ ਨੇ ਮਿਹਨਤ ਅਤੇ ਲਗਨ ਨਾਲ ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਕੇ ਪੂਰੇ ਭਾਰਤ ਵਿਚ 15ਵਾਂ ਰੈਂਕ ਹਾਸਲ ਕੀਤਾ ਅਤੇ ਆਪਣੇ ਪਰਿਵਾਰ, ਪਿੰਡ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ 'ਤੇ ਸਤਬੀਰ ਸਿੰਘ ਖੱਟੜਾ ਨੇ ਸਿਮਰਨਦੀਪ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਅਤੇ ਉਸਦੀ ਮਿਹਨਤ, ਲਗਨ ਅਤੇ ਦਿ੍ੜ੍ਹ ਨਿਸ਼ਚੇ ਦੀ ਭਰਪੂਰ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਸਿਮਰਨਦੀਪ ਕੌਰ ਦੀ ਇਹ ਵੱਡੀ ਉਪਲਬਧੀ ਨੌਜਵਾਨਾਂ ਲਈ ਪੇ੍ਰਰਨਾ ਦਾ ਸਰੋਤ ਹੈ ਅਤੇ ਇਸ ਨਾਲ ਹੋਰ ਬੱਚਿਆਂ ਨੂੰ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪੇ੍ਰਰਨਾ ਮਿਲੇਗੀ | ਇਸ ਸਮਾਗਮ ਦੌਰਾਨ ਗੁਰਭਜਨ ਸਿੰਘ ਲਚਕਾਣੀ (ਪ੍ਰਧਾਨ, ਆਲੋਵਾਲ ਸਰਕਲ), ਹਰਪ੍ਰੀਤ ਸਿੰਘ ਭੰਮਰਾ (ਆਈ.ਟੀ. ਕਨਵੀਨਰ), ਤਰਸੇਮ ਕੋਟਲੀ ਅਤੇ ਪਿੰਡ ਪੰਚਾਇਤ ਦੇ ਮੈਂਬਰਾਂ ਸਮੇਤ ਕਈ ਪਿੰਡ ਵਾਸੀ ਮੌਜੂਦ ਸਨ |