27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜੈ ਇੰਦਰ ਕੌਰ ਨੇ 'ਆਪ' ਸਰਕਾਰ 'ਤੇ ਮਹਿਲਾ ਵੋਟਰਾਂ ਨਾਲ ਧੋਖਾ ਕਰਨ ਦਾ ਲਾਇਆ ਦੋਸ਼

Ad Position 21
No active advertisement
ਅਜੀਤ ਡੈਸਕ 09-03-2026
ਪਟਿਆਲਾ, 8 ਮਾਰਚ (ਅ.ਸ. ਆਹਲੂਵਾਲੀਆ)-ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਸਖ਼ਤ ਆਲੋਚਨਾ ਕਰਦਿਆਂ, ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ 'ਆਪ' ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੇ ਲੋਕਾਂ, ਖ਼ਾਸ ਕਰ ਕੇ ਸੂਬੇ ਦੀਆਂ ਔਰਤਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਲੀਡਰਸ਼ਿਪ ਨੇ ਪੰਜਾਬ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ | ਹਾਲਾਂਕਿ, ਸੂਬੇ ਦੀਆਂ ਔਰਤਾਂ ਨੂੰ ਚਾਰ ਲੰਬੇ ਸਾਲਾਂ ਤੱਕ ਉਡੀਕ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਚਾਨਕ ਜਾਗੀ ਹੈ | ਜੈ ਇੰਦਰ ਕੌਰ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਚਾਰ ਸਾਲਾਂ ਦੇ ਬਣਦੇ ਕੁੱਲ 48,000 ਰੁਪਏ ਤੁਰੰਤ ਜਾਰੀ ਕਰੇ ਅਤੇ ਇਹ ਯਕੀਨੀ ਬਣਾਏ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਬਿਨਾਂ ਕਿਸੇ ਸ਼ਰਤ ਦੇ ਇਹ ਰਾਸ਼ੀ ਮਿਲੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਆਪਣਾ ਵਾਅਦਾ ਕੀਤਾ ਪੂਰਾ-ਵਿਧਾਇਕ ਕੁਲਵੰਤ ਸ... ਅਗਲੀ ਖ਼ਬਰ ਸਿਮਰਨਦੀਪ ਕੌਰ ਨੇ ਯੂਪੀਐਸਸੀ ਵਿਚ ਦੇਸ਼ ਭਰ 'ਚੋਂ 15ਵਾਂ ਰੈਂਕ ਹਾਸਲ ਕਰਕੇ ਵਧਾਇਆ ਇਲਾਕੇ ਦਾ ਮਾਣ
Ad Position 24