ਪਾਤੜਾਂ 8 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਮੌਕੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਅੱਜ ਪੰਜਾਬ ਵਿਧਾਨ ਸਭਾ 'ਚ ਲਾਗੂ ਕਰਕੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਨਾਲ ਸਮੁੱਚੇ ਪੰਜਾਬ ਅੰਦਰ ਔਰਤਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨਾਲ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਹ ਲਗਾਤਾਰ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਸਮੇਂ 'ਚ ਪੰਜਾਬ ਦੀ ਤਰੱਕੀ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਜੋ ਵੀ ਵਾਅਦੇ ਕੀਤੇ ਜਾਣਗੇ | ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ |