27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਬਣਾਵੇਗੀ ਮਜ਼ਬੂਤ ਸਰਕਾਰ-ਗੁਰਸ਼ਰਨ ਕੌਰ ਰੰਧਾਵਾ

Ad Position 21
No active advertisement
ਗੁਰਸ਼ਰਨ ਕੌਰ ਰੰਧਾਵਾ ਅਤੇ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਸਟੇਟ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਾਮਾਜਰਾ ਪਾਰਟੀ ਵਰਕਰਾਂ ਨਾਲ | ਅਜੀਤ ਤਸਵੀਰ <br/> 09-03-2026
ਪਾਤੜਾਂ, 8 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਜਿਸ ਤਰ੍ਹਾਂ ਪਿਛਲੇ ਚਾਰ ਸਾਲਾਂ ਦੌਰਾਨ ਵਿਧਾਨ ਸਭਾ 'ਚ ਮੌਜੂਦਾ ਸਰਕਾਰ ਦੀਆਂ ਨਾ ਕਾਮਯਾਬੀਆਂ ਅਤੇ ਪੰਜਾਬ ਦੇ ਠੱਪ ਪਏ ਵਿਕਾਸ ਕਾਰਜਾਂ ਦੀ ਪੋਲ ਖੋਲੀ ਹੈ, ਉਸ ਨਾਲ ਸਮੁੱਚੇ ਪੰਜਾਬ ਅੰਦਰ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਪੈਦਾ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਸਮਰਥਨ 'ਚ ਆ ਖੜੇ੍ਹ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਅਤੇ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੀ ਗਿਣਤੀ 'ਚ ਵਾਅਦੇ ਕੀਤੇ ਸਨ ਪਰ ਮੌਜੂਦਾ ਸਰਕਾਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ 'ਚ ਨਾ ਕਾਮਯਾਬ ਰਹੀ ਹੈ ਜਿਸ ਕਾਰਨ ਪੰਜਾਬ ਦੀ ਜਨਤਾ 'ਚ ਇਸ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਇਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਐੱਸ.ਸੀ. ਸੈੱਲ ਦੇ ਸਟੇਟ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਾਮਾਜਰਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦੇ ਪਿੰਡਾਂ ਅੰਦਰ ਹੋਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਅਤੇ ਮੌਜੂਦਾ ਸਰਕਾਰ ਦੌਰਾਨ ਪਿੰਡਾਂ ਦੇ ਠੱਪ ਪਏ ਵਿਕਾਸ ਕਾਰਜਾਂ ਤੋਂ ਦੁਖੀ ਲੋਕ ਅੱਜ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਨੂੰ ਪਿੰਡਾਂ ਅੰਦਰ ਭਰਵਾਂ ਸਮਰਥਨ ਦੇ ਰਹੇ ਹਨ ਜਿਸ ਨੂੰ ਦੇਖਦਿਆ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਮਜ਼ਬੂਤ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਨਾਭਾ ਵਿਖੇ ਮਹਿਲਾ ਦਿਵਸ ਮੌਕੇ ਅਨੀਤਾ ਅਰੋੜਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਾਬਕਾ ਵਿਧਾਇਕ ਨਿਰਮਲ ਸਿੰਘ ਦੀਆਂ ਹਲਕਾ ਸ਼ੁਤਰਾਣਾ ਅੰਦਰ ਸਰਗਰਮੀਆਂ ਲਗਾਤਾਰ ਜਾਰੀ
Ad Position 24