27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਿਮਰਨਦੀਪ ਕੌਰ ਨੇ ਯੂਪੀਐਸਸੀ ਵਿਚ ਦੇਸ਼ ਭਰ 'ਚੋਂ 15ਵਾਂ ਰੈਂਕ ਹਾਸਲ ਕਰਕੇ ਵਧਾਇਆ ਇਲਾਕੇ ਦਾ ਮਾਣ

Ad Position 21
No active advertisement
ਅਜੀਤ ਡੈਸਕ 09-03-2026
ਨਾਭਾ, 8 ਮਾਰਚ (ਜਗਨਾਰ ਸਿੰਘ ਦੁਲੱਦੀ, ਕਰਮਜੀਤ ਸਿੰਘ)-ਹਲਕਾ ਨਾਭਾ ਦੇ ਪਿੰਡ ਬਿਰੜਵਾਲ ਦੀ ਹੋਣਹਾਰ ਧੀ ਸਿਮਰਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਯੂ.ਪੀ.ਐਸ.ਸੀ. 2025 ਦੇ ਨਤੀਜਿਆਂ ਵਿਚ ਦੇਸ਼ ਭਰ ਵਿਚੋਂ 15ਵਾਂ ਰੈਂਕ ਅਤੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਪੂਰੀ ਦੁਨੀਆ ਵਿਚ ਇਲਾਕੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਦੀ ਖ਼ੁਸ਼ੀ ਸਾਂਝੀ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸੀਨੀਅਰ ਆਗੂਆਂ ਵਲੋਂ ਸਿਮਰਨਦੀਪ ਕੌਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਐਡ. ਰਵਿੰਦਰ ਸਿੰਘ ਸ਼ਾਹਪੁਰ ਨੇ ਸ਼ਿਰਕਤ ਕੀਤੀ | ਆਗੂਆਂ ਨੇ ਸਿਮਰਨਦੀਪ ਕੌਰ ਅਤੇ ਉਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਇਸ ਵੱਡੀ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਿਮਰਨਦੀਪ ਕੌਰ ਦੀ ਇਹ ਸਫਲਤਾ ਹਲਕਾ ਨਾਭਾ ਦੇ ਨੌਜਵਾਨਾਂ, ਖ਼ਾਸ ਕਰਕੇ ਧੀਆਂ ਲਈ ਇਕ ਵੱਡੀ ਮਿਸਾਲ ਅਤੇ ਪ੍ਰੇਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਦਿ੍ੜ੍ਹ ਇਰਾਦੇ ਅਤੇ ਮਿਆਰੀ ਸਿੱਖਿਆ ਸਦਕਾ ਪੇਂਡੂ ਖੇਤਰ ਦੇ ਬੱਚੇ ਵੀ ਅੱਜ ਵਿਸ਼ਵ ਪੱਧਰ 'ਤੇ ਮੱਲ੍ਹਾਂ ਮਾਰ ਰਹੇ ਹਨ | ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਆਗੂਆਂ ਨੇ ਸਿਮਰਨਦੀਪ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਉਮੀਦ ਜਤਾਈ ਕਿ ਉਹ ਇਕ ਇਮਾਨਦਾਰ ਅਫ਼ਸਰ ਵਜੋਂ ਦੇਸ਼ ਦੀ ਸੇਵਾ ਕਰਕੇ ਪੰਜਾਬ ਦਾ ਨਾਂ ਹੋਰ ਉੱਚਾ ਕਰਨਗੇ | ਇਸ ਖ਼ੁਸ਼ੀ ਦੇ ਮੌਕੇ 'ਤੇ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਨਾਭਾ ਦੇ ਸੀਨੀਅਰ ਆਗੂ ਧਰਮਿੰਦਰ ਸਿੰਘ ਭੋਜੋਮਾਜਰੀ, ਗੁਰਮੀਤ ਸਿੰਘ ਕੋਟ, ਬਲਦੇਵ ਸਿੰਘ ਗੁਰਦਿੱਤਪੁਰਾ, ਅਨਿਲ ਗੁਪਤਾ ਨਾਭਾ, ਰਣਜੀਤ ਸਿੰਘ ਰਾਮਗੜ੍ਹ, ਜਗਦੀਪ ਸਿੰਘ ਬਿਰੜਵਾਲ ਅਤੇ ਇਲਾਕੇ ਦੀਆਂ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਹਲਕਿਆਂ ਅੰਦਰ ਔਰਤਾਂ ਨੂੰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦਾ ਸਿੱਧਾ ਪ੍ਰਸਾਰਨ ਦਿਖਾਇਆ ਅਗਲੀ ਖ਼ਬਰ ਨਾਭਾ ਵਿਖੇ ਮਹਿਲਾ ਦਿਵਸ ਮੌਕੇ ਅਨੀਤਾ ਅਰੋੜਾ ਨੂੰ ਕੀਤਾ ਸਨਮਾਨਿਤ
Ad Position 24