31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਦੇਸ਼ ਭਰ 'ਚ ਪੰਜਾਬ ਬਣਿਆ ਮੋਹਰੀ ਸੂਬਾ-ਰਣਜੋਧ ਸਿੰਘ ਹਡਾਣਾ

Ad Position 21
No active advertisement
ਅਜੀਤ ਡੈਸਕ 10-03-2026
ਦੇਵੀਗੜ੍ਹ, 9 ਮਾਰਚ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਦੇਵੀਗੜ੍ਹ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ | ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਜੁੜੀਆਂ ਮਾਵਾਂ-ਭੈਣਾਂ ਨੇ ਵਿਧਾਨ ਸਭਾ ਬਜਟ ਦਾ ਲਾਈਵ ਪ੍ਰਸਾਰਨ ਦੇਖਿਆ | ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਹਿਲਾਵਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਤਾਂ ਪੂਰਾ ਪੈਲੇਸ 'ਬੋਲੇ ਸੋ ਨਿਹਾਲ' ਅਤੇ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਗੂੰਜ ਉੱਠਿਆ | ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਲ 2026-27 ਦੇ ਬਜਟ 'ਚ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸਭ ਤੋਂ ਵੱਡਾ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੁਭ ਮੌਕੇ 'ਤੇ ਸਰਕਾਰ ਸੂਬੇ ਦੀਆਂ ਸਾਰੀਆਂ ਬਾਲਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੀ ਰਾਸ਼ੀ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ ਵਿਸ਼ੇਸ਼ ਤੌਰ 'ਤੇ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਬੈਂਕ ਖਾਤਿਆਂ 'ਚ ਦੇਣ ਦੀ ਸ਼ੁਰੂਆਤ ਕਰਨ ਦਾ ਐਲਾਨ ਬੇਹੱਦ ਸ਼ਲਾਘਾਯੋਗ ਹੈ ਜੋ ਸੂਬੇ ਦੀਆਂ ਕਰੋੜਾਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ 'ਚ ਮੀਲ ਦਾ ਪੱਥਰ ਸਾਬਤ ਹੋਵੇਗਾ | ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਬਜਟ 'ਚ 9300 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪੰਜਾਬ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕਰੇਗੀ, ਜੋ ਦੇਸ ਦੇ ਕਿਸੇ ਵੀ ਰਾਜ ਨਾਲੋਂ ਵੱਡਾ ਅੰਕੜਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਪੁਲਿਸ ਪ੍ਰਸ਼ਾਸਨ ਨਰਮ, ਝਪਟਮਾਰ ਗਰੋਹ ਸਰਗਰਮ ਅਗਲੀ ਖ਼ਬਰ ਖਾੜੀ ਜੰਗ ਦਾ ਮਾੜਾ ਪ੍ਰਭਾਵ ਭਾਰਤ 'ਤੇ ਵੀ ਪਵੇਗਾ- ਰਾਣਾ
Ad Position 24