ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਸ਼ੇਰਮਾਜਰਾ ਲਾਗੇ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਤੋਂ 20 ਗਰਾਮ ਹੈਰੋਇਨ ਬਰਾਮਦ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਆਕਾਸ਼ਦੀਪ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣਾ ਪਸਿਆਣਾ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਹੈਰੋਇਨ ਲੈ ਕੇ ਆ ਰਿਹਾ ਹੈ | ਜਿਸ ਨੂੰ ਪਿੰਡ ਸ਼ੇਰਮਾਜਰਾ ਲਾਗੇ ਨਾਕਾਬੰਦੀ ਕਰ ਕੇ ਰੋਕਿਆ ਤਾਂ ਤਲਾਸ਼ੀ ਦੌਰਾਨ 20 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਇਹ ਨਸ਼ਾ ਕਿਥੋਂ ਲਿਆਇਆ ਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ ਇਸ ਸੰਬੰਧੀ ਹਾਲੇ ਪੁਲਿਸ ਟੀਮ ਪੜਤਾਲ ਕਰ ਰਹੀ ਹੈ |