31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੜਕ ਹਾਦਸੇ 'ਚ ਮੌਤ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 10-03-2026
ਰਾਜਪੁਰਾ, 9 ਮਾਰਚ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਅਵਤਾਰ ਸਿੰਘ ਪੁੱਤਰ ਰਾਮ ਚੰਦ ਵਾਸੀ ਝਾਂਸਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦੋਂ ਉਹ ਪਿੰਡ ਆਲਮਪੁਰ ਨੇੜੇ ਗਿਆ ਤਾਂ ਉਸ ਦੇ ਪਿਤਾ ਦੇ ਸਾਈਕਲ ਨੂੰ ਕਿਸੇ ਨਾ ਮਾਲੂਮ ਕਾਰ ਦੇ ਡਰਾਈਵਰ ਨੇ ਫੇਟ ਮਾਰੀ | ਇਸ ਹਾਦਸੇ 'ਚ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ | ਪੁਲਿਸ ਨੇ ਇਸ ਸ਼ਿਕਾਇਤ ਦੇ ਆਧਾਰ 'ਤੇ ਨਾ ਮਾਲੂਮ ਕਾਰ ਦੇ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਪਰਚਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ
Ad Position 24