ਰਾਜਪੁਰਾ, 9 ਮਾਰਚ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕਮਲਜੀਤ ਕੌਰ ਵਾਸੀ ਸੈਦਖੇੜੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਕਰਨਦੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਬਟੋਰ ਲਏ | ਬਾਅਦ 'ਚ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ | ਸ਼ਿਕਾਇਤ ਮੁਤਾਬਿਕ ਉਸ ਕੋਲੋਂ 22,30,000 ਰੁਪਏ ਹੜੱਪ ਲਏ ਹਨ | ਪੁਲਿਸ ਨੇ ਇਸ ਸ਼ਿਕਾਇਤ ਦੇ ਅਧਾਰ 'ਤੇ ਜ਼ਸਵੀਰ ਸਿੰਘ, ਗੁਰਵਿੰਦਰ ਸਿੰਘ ਵਾਸੀ ਜਲੰਧਰ ਅਤੇ ਵੰਦਨਾ ਵਾਸੀ ਹੁਸ਼ਿਆਰਪੁਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |