01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨੌਕਰੀ ਮੰਗਦੇ ਬੇਰੁਜ਼ਗਾਰ ਟੈਕਨੀਕਲ ਅਪ੍ਰੈਂਟਿਸ ਨੌਜਵਾਨਾਂ ਨੂੰ ਖੁੱਲ੍ਹੇ ਅਸਮਾਨ ਥੱਲ੍ਹੇ ਬੈਠੇ 71 ਦਿਨ ਬੀਤੇ

Ad Position 21
No active advertisement
ਅਜੀਤ ਡੈਸਕ 10-03-2026
ਪਟਿਆਲਾ, 9 ਮਾਰਚ (ਧਰਮਿੰਦਰ ਸਿੰਘ ਸਿੱਧੂ)-ਆਲ ਡਿਪਲੋਮਾ/ਡਿਗਰੀ ਟੈਕਨੀਕਲ ਅਪ੍ਰੈਂਟਿਸ ਐਸੋਸੀਏਸ਼ਨ ਵਲੋਂ ਆਪਣੇ ਜਾਇਜ਼ ਹੱਕਾਂ ਅਤੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਬਿਜਲੀ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਚੱਲ ਰਿਹਾ ਸ਼ਾਂਤਮਈ ਧਰਨਾ ਅੱਜ 71ਵੇਂ ਦਿਨ ਵਿਚ ਦਾਖਲ ਹੋ ਗਿਆ | ਦੱਸਣਯੋਗ ਹੈ ਕਿ ਇਹ ਸੰਘਰਸ਼ 29 ਦਸੰਬਰ 2025 ਤੋਂ ਲਗਾਤਾਰ ਜਾਰੀ ਹੈ | ਅੱਜ ਸੰਘਰਸ਼ਰਤ ਨੌਜਵਾਨਾਂ ਵਲੋਂ ਆਪਣਾ ਰੋਸ ਪ੍ਰਗਟ ਕਰਨ ਲਈ ਵਿਲੱਖਣ ਤਰੀਕੇ ਨਾਲ ਪ੍ਰਦਰਸ਼ਨ ਕਰਦਿਆਂ ਆਪਣੀਆਂ ਟਰੇਨਿੰਗ ਸਰਟੀਫਿਕੇਟਾਂ ਅਤੇ ਡਿਗਰੀਆਂ ਨੂੰ ਪ੍ਰਤੀਕਾਤਮਿਕ ਤੌਰ 'ਤੇ ਅਗਨ ਭੇਟ ਕਰਕੇ ਸਰਕਾਰ ਅਤੇ ਸੰਬੰਧਿਤ ਵਿਭਾਗ ਦੀ ਨੀਤੀਆਂ ਦੇ ਖ਼ਿਲਾਫ਼ ਤਿੱਖਾ ਵਿਰੋਧ ਦਰਜ ਕਰਵਾਇਆ |
ਇਸ ਪ੍ਰਦਰਸ਼ਨ ਵਿਚ ਲਗਭਗ 90 ਤੋਂ 100 ਨੌਜਵਾਨਾਂ ਨੇ ਹਿੱਸਾ ਲਿਆ ਅਤੇ ਨਾਅਰੇਬਾਜ਼ੀ ਕੀਤੀ | ਯੂਨੀਅਨ ਆਗੂਆਂ ਨੇ ਦੱਸਿਆ ਕਿ ਸਾਲਾਂ ਤੋਂ ਬਿਜਲੀ ਵਿਭਾਗ ਵਲੋਂ ਟੈਕਨੀਕਲ ਡਿਪਲੋਮਾ ਅਤੇ ਡਿਗਰੀ ਧਾਰਕ ਨੌਜਵਾਨਾਂ ਨੂੰ ਅਪ੍ਰੈਂਟਿਸਸ਼ਿਪ ਦੇ ਨਾਮ 'ਤੇ ਇਕ ਸਾਲ ਦੀ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਇਸ ਦੌਰਾਨ ਉਨ੍ਹਾਂ ਤੋਂ ਪੱਕੇ ਕਰਮਚਾਰੀਆਂ ਵਾਂਗ ਪੂਰਾ ਤਕਨੀਕੀ ਕੰਮ ਲਿਆ ਜਾਂਦਾ ਹੈ ਪਰ ਟਰੇਨਿੰਗ ਪੂਰੀ ਹੋਣ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਪੱਕਾ ਰੋਜ਼ਗਾਰ ਦਿੱਤਾ ਜਾਂਦਾ ਹੈ ਅਤੇ ਨਾ ਹੀ ਉਨ੍ਹਾਂ ਦੇ ਤਜਰਬੇ ਨੂੰ ਭਰਤੀ ਪ੍ਰਕਿਰਿਆ ਵਿਚ ਕੋਈ ਤਰਜੀਹ ਮਿਲਦੀ ਹੈ | ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਪ੍ਰੈਂਟਿਸਸ਼ਿਪ ਪੂਰੀ ਕਰ ਚੁੱਕੇ ਯੋਗ ਟੈਕਨੀਕਲ ਨੌਜਵਾਨਾਂ ਦੇ ਤਜਰਬੇ ਨੂੰ ਮਾਨਤਾ ਦਿੱਤੀ ਜਾਵੇ, ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਵਿਚ ਨਿਆਂਪੂਰਕ ਮੌਕਾ ਦਿੱਤਾ ਜਾਵੇ ਅਤੇ ਪੰਜਾਬ ਦੀ ਪੜ੍ਹੀ-ਲਿਖੀ ਤਕਨੀਕੀ ਨੌਜਵਾਨੀ ਨਾਲ ਹੋ ਰਹੀ ਅਣਦੇਖੀ ਨੂੰ ਤੁਰੰਤ ਖ਼ਤਮ ਕੀਤਾ ਜਾਵੇ | ਅਖੀਰ ਵਿਚ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦੀ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀਆਂ ਨਾਲਾਇਕੀਆਂ ਕਾਰਨ ਪੰਜਾਬ ਸਰਕਾਰ ਹੋਈ ਬੇਲਗਾਮ-ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਸਰਕਾਰ ਦੇ ਫ਼ੈਸਲੇ ਨਾਲ ਸਿਹਤ ਵਿਭਾਗ 'ਚ ਲੰਮੇ ਸਮੇਂ ਤੋਂ ਕੰਮ ਕਰਦੇ ਅਤੇ ਬੇਰੁਜ਼ਗਾਰ ਫਾਰਮੇਸੀ ਡਿਪਲੋਮਾ ਹੋਲਡਰਾਂ ਦਾ ਭ...
Ad Position 24