01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਿਰਮਲ ਸਿੰਘ ਭੱਟੀਆਂ ਵਲੋਂ ਮਹਿਮੂਦਪੁਰ ਜੱਟਾਂ 'ਚ ਟਕਸਾਲੀ ਕਾਂਗਰਸੀ ਆਗੂਆਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 10-03-2026
ਸਨੌਰ, 9 ਮਾਰਚ (ਸੋਖਲ)-ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਵਲੋਂ ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ ਜੱਟਾਂ ਵਿਚ ਟਕਸਾਲੀ ਕਾਂਗਰਸੀ ਆਗੂ ਬਲਵੰਤ ਸਿੰਘ ਸਾਬਕਾ ਸਰਪੰਚ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਟਕਸਾਲੀ ਕਾਂਗਰਸੀ ਰਾਮਕਿ੍ਸ਼ਨ ਸਾਬਕਾ ਸਰਪੰਚ ਦੇ ਘਰ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਸੀਨੀਅਰ ਕਾਂਗਰਸੀ ਵਰਕਰਾਂ ਨਾਲ ਬੈਠਕ ਕਰਕੇ ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਮੁਲਾਕਾਤ ਦੌਰਾਨ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਥਾਨਕ ਵਰਕਰਾਂ ਅਤੇ ਆਗੂਆਂ ਦਾ ਵੱਡਾ ਯੋਗਦਾਨ ਰਿਹਾ ਹੈ | ਉਨ੍ਹਾਂ ਨੇ ਖ਼ਾਸ ਤੌਰ 'ਤੇ ਗੋਸਵਾਮੀ ਬਰਾਦਰੀ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਬਰਾਦਰੀ ਨੇ ਹਮੇਸ਼ਾ ਕਾਂਗਰਸ ਪਾਰਟੀ ਦੇ ਹੱਕ ਵਿਚ ਖੜ੍ਹ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਭਵਿੱਖ ਵਿਚ ਵੀ ਇਹ ਸਹਿਯੋਗ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹਿਤਾਂ ਲਈ ਕੰਮ ਕਰਦੀ ਆਈ ਹੈ ਅਤੇ ਪਾਰਟੀ ਦੇ ਵਰਕਰ ਹੀ ਇਸ ਦੀ ਅਸਲੀ ਤਾਕਤ ਹਨ | ਪਿੰਡਾਂ ਅਤੇ ਸ਼ਹਿਰਾਂ ਵਿਚ ਮਜ਼ਬੂਤ ਸੰਗਠਨ ਬਣਾਉਣ ਲਈ ਵਰਕਰਾਂ ਦੀ ਇਕਜੁੱਟਤਾ ਬਹੁਤ ਜ਼ਰੂਰੀ ਹੈ | ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਜੁੜੇ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ | ਇਸ ਮੌਕੇ ਸਾਬਕਾ ਸਰਪੰਚ ਮਹਿੰਦਰ ਸਿੰਘ, ਭਗਵੰਤ ਸਿੰਘ, ਜਸਵੰਤ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਬੱਬੀ ਮਹਿਮੂਦਪੁਰ, ਬਲਵਿੰਦਰ ਸਿੰਘ, ਗੁਰਜੋਧ ਸਿੰਘ, ਹਰਬਾਗ ਗਿਰੀ, ਗੁਰਮੀਤ ਬਾਵਾ, ਹੰਸਰਾਜ, ਚੰਦ ਗਿਰ ਅਤੇ ਸੁਖਵਿੰਦਰ ਗਿਰੀ ਸਮੇਤ ਕਈ ਹੋਰ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ | ਸਭ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਹਲਕਾ ਸਨੌਰ 'ਚ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਕਾਂਗਰਸ ਦੀਆਂ ਨਾਲਾਇਕੀਆਂ ਕਾਰਨ ਪੰਜਾਬ ਸਰਕਾਰ ਹੋਈ ਬੇਲਗਾਮ-ਕਿ੍ਸ਼ਨ ਸਿੰਘ ਸਨੌਰ
Ad Position 24