01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕੌਮਾਂਤਰੀ ਔਰਤ ਦਿਵਸ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 10-03-2026
ਪਟਿਆਲਾ, 9 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਪਬਲਿਕ ਪਾਲਿਸੀ ਐਂਡ ਗਵਰਨੈਂਸ ਵਲੋਂ ਉਪ ਕੁਲਪਤੀ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ Tਰੀਡਿਫਾਈਨਿੰਗ ਦ ਨੈਰੇਟਿਵ: ਵੂਮੈਨਜ਼ ਐਂਪਾਵਰਮੈਂਟ ਇਨ ਦ 21ਵੀਂ ਸਦੀU ਸਿਰਲੇਖ ਹੇਠ ਇਕ ਲੈਕਚਰ ਕਰਵਾਇਆ ਗਿਆ | ਇਹ ਲੈਕਚਰ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੀ ਡਾ. ਰਿਚਾ ਸ਼ਰਮਾ ਵਲੋਂ ਦਿੱਤਾ ਗਿਆ | ਸੰਬੋਧਨ ਦੌਰਾਨ ਡਾ. ਸ਼ਰਮਾ ਨੇ ਕਿਹਾ ਕਿ ਅਸਲ ਸਸ਼ਕਤੀਕਰਨ ਸਿਰਫ਼ ਭਾਗੀਦਾਰੀ ਤੱਕ ਸੀਮਿਤ ਨਹੀਂ ਹੁੰਦਾ, ਬਲਕਿ ਇਸ ਲਈ ਸਮਾਜ ਦੇ ਮਹਿਲਾ ਨੇਤਿ੍ਤਵ ਅਤੇ ਖੁਦਮੁਖਤਿਆਰੀ ਪ੍ਰਤੀ ਨਜ਼ਰੀਏ ਵਿੱਚ ਬੁਨਿਆਦੀ ਤਬਦੀਲੀ ਲਿਆਉਣ ਦੀ ਲੋੜ ਹੁੰਦੀ ਹੈ | ਉਨ੍ਹਾਂ ਨੇ ਆਧੁਨਿਕ ਤਰੱਕੀ ਲਈ ਜ਼ਰੂਰੀ ਕਈ ਮਹੱਤਵਪੂਰਨ ਮਸਲਿਆਂ ਨੂੰ ਵੀ ਉਜਾਗਰ ਕੀਤਾ | ਡਾ. ਸ਼ਰਮਾ ਨੇ ਦਲੀਲ ਦਿੱਤੀ ਕਿ ਵਿੱਤੀ ਸਵੈ-ਨਿਰਭਰਤਾ ਸਸ਼ਕਤੀਕਰਨ ਦੀ ਮਜ਼ਬੂਤ ਬੁਨਿਆਦ ਹੈ, ਜੋ ਮਹਿਲਾਵਾਂ ਨੂੰ ਸੁਤੰਤਰ ਜੀਵਨ ਸੰਬੰਧੀ ਫ਼ੈਸਲੇ ਕਰਨ ਅਤੇ ਦੇਸ਼ ਦੀ ਵਿਕਾਸ ਯਾਤਰਾ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਯੋਗ ਬਣਾਉਂਦੀ ਹੈ | ਉਨ੍ਹਾਂ ਨੇ ਦਰਸ਼ਕਾਂ ਨੂੰ Tਅੰਦਰੂਨੀ ਅਸਮਾਨਤਾਵਾਂU ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਖਤਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਕਸਰ ਚੁੱਪੀ ਨਿੱਜੀ ਅਤੇ ਪੇਸ਼ੇਵਰ ਦੋਹਾਂ ਖੇਤਰਾਂ ਵਿੱਚ ਮੌਜੂਦਾ ਹਾਲਤ ਨੂੰ ਕਾਇਮ ਰੱਖਦੀ ਹੈ | ਇਸ ਸਮਾਗਮ ਦੀ ਪ੍ਰਧਾਨਗੀ ਸੈਂਟਰ ਫਾਰ ਪਬਲਿਕ ਪਾਲਿਸੀ ਐਂਡ ਗਵਰਨੈਂਸ ਦੇ ਡਾਇਰੈਕਟਰ ਡਾ. ਰਾਜਬੰਸ ਸਿੰਘ ਗਿੱਲ ਨੇ ਕੀਤੀ | ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਨੇ ਸਿੱਖਿਆ ਨੂੰ ਤਬਦੀਲੀ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਦੱਸਦਿਆਂ ਕਿਹਾ ਕਿ ਸਿੱਖਿਆ ਵਿਅਕਤੀ ਨੂੰ ਸਫਲ ਅਤੇ ਸੁਤੰਤਰ ਜੀਵਨ ਜੀਊਣ ਲਈ ਲੋੜੀਂਦੇ ਹੁਨਰ ਅਤੇ ਆਤਮ-ਵਿਸ਼ਵਾਸ ਪ੍ਰਦਾਨ ਕਰਦੀ ਹੈ | ਉਨ੍ਹਾਂ ਨੇ ਲਿੰਗ ਸਮਾਨਤਾ ਨੂੰ ਵਿਸ਼ਵ ਪੱਧਰੀ ਟੀਚਿਆਂ ਨਾਲ ਜੋੜਦੇ ਹੋਏ ਕਿਹਾ ਕਿ ਜਲਵਾਯੂ ਪਰਿਵਰਤਨ ਅਤੇ ਸਮਾਜਿਕ ਨਿਆਂ ਵਰਗੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਮਹਿਲਾਵਾਂ ਦੀ ਅਗਵਾਈ ਵਾਲੀ ਕਾਰਵਾਈ ਬਹੁਤ ਜ਼ਰੂਰੀ ਹੈ | ਡਾ. ਰਾਜਵਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਸਮੇਂ ਡਾ. ਬਲਰਾਜ ਸਿੰਘ ਬਰਾੜ, ਡਾ. ਰਮਨੀਕ ਕੌਰ, ਡਾ. ਰਣਜੀਤ ਕੌਰ, ਡਾ. ਡੋਲੀ ਸ਼ਰਮਾ ਅਤੇ ਹੋਰ ਅਧਿਆਪਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਪਰਿਵਾਰ ਮਿਲਣ ਸਮਾਰੋਹ ਅਗਲੀ ਖ਼ਬਰ ਮਨੁੱਖਤਾ ਦੇ ਭਲੇ ਲਈ ਹਰ ਇਕ ਨੂੰ ਬਣਦਾ ਯੋਗਦਾਨ ਪਾਉਣਾ ਚਾਹੀਦੈ-ਪਾਲ ਸਿੰਘ ਖਰੌੜ
Ad Position 24