01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਭਾਰਤ ਵਿਕਾਸ ਪ੍ਰੀਸ਼ਦ ਇਕਾਈ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਪਰਿਵਾਰ ਮਿਲਣ ਸਮਾਰੋਹ

Ad Position 21
No active advertisement
ਅਜੀਤ ਡੈਸਕ 10-03-2026
ਨਾਭਾ, 9 ਮਾਰਚ (ਜਗਨਾਰ ਸਿੰਘ ਦੁਲੱਦੀ)-ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵਲੋਂ ਪ੍ਰਧਾਨ ਨਰਿੰਦਰ ਵਰਮਾ, ਜਰਨਲ ਸਕੱਤਰ ਵਿਕਾਸ ਮਿੱਤਲ ਅਤੇ ਕੈਸ਼ੀਅਰ ਅਸ਼ਵਨੀ ਮਦਾਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਪਰਿਵਾਰ ਮਿਲਣ ਸਮਾਰੋਹ ਸਥਾਨਕ ਬਠਿੰਡੀਆ ਮੁਹੱਲਾ ਸਥਿਤ ਸ੍ਰੀ ਹਨੂਮਾਨ ਮੰਦਿਰ ਵਿਖੇ ਕਰਵਾਇਆ ਗਿਆ | ਇਸ ਸਮਾਰੋਹ ਵਿਚ ਪੁਨੀਤ ਮਹਾਂਵੀਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਉਪਰੰਤ ਉਨ੍ਹਾਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਦਾ ਇਕ ਹੀ ਉਦੇਸ਼ ਹੈ ਸਮਾਜ ਭਲਾਈ ਦੇ ਕਾਰਜ ਕਰਨਾ ਅਤੇ ਪਰਿਵਾਰਾਂ ਨੂੰ ਇਕ ਮੰਚ 'ਤੇ ਇਕੱਠਾ ਕਰਨਾ ਹੈ | ਉਨ੍ਹਾਂ ਕਿਹਾ ਕਿ ਨਾਭਾ ਇਕਾਈ ਦੇ ਮੈਂਬਰਾਂ ਵਲੋਂ ਕੀਤੇ ਗਏ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਸਿਰਫ਼ ਘਰ ਦੀ ਚਾਰਦੀਵਾਰੀ ਤੱਕ ਸੀਮਤ ਨਹੀਂ ਰਹੀਆਂ, ਬਲਕਿ ਸਿੱਖਿਆ, ਸਿਹਤ, ਵਿਗਿਆਨ, ਰਾਜਨੀਤੀ, ਖੇਡਾਂ ਅਤੇ ਸਮਾਜਿਕ ਸੇਵਾਵਾਂ ਵਰਗੇ ਹਰੇਕ ਖੇਤਰ ਵਿਚ ਬਰਾਬਰ ਦੀ ਭੂਮਿਕਾ ਨਾਲ ਅੱਗੇ ਵਧ ਰਹੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਔਰਤਾਂ ਦੀ ਮਿਹਨਤ, ਸਮਰਪਣ ਅਤੇ ਸੰਘਰਸ਼ ਦੇ ਬਿਨਾਂ ਕਿਸੇ ਵੀ ਸਮਾਜ ਦੀ ਤਰੱਕੀ ਸੰਭਵ ਨਹੀਂ | ਨਾਭਾ ਇਕਾਈ ਦੇ ਪ੍ਰਧਾਨ ਨਰਿੰਦਰ ਵਰਮਾ, ਵਿਕਾਸ ਮਿੱਤਲ, ਅਸ਼ਵਨੀ ਮਦਾਨ ਅਤੇ ਸਮੂਹ ਮੈਂਬਰਾਂ ਵਲੋਂ ਮੈਡਮ ਅਰੁਣਾ ਸਿੰਗਲਾ, ਡਾਕਟਰ ਅਨੂਮੇਹਾ ਭੱਲਾ, ਸਰੂਪਾ ਸਿੰਗਲਾ, ਜੋਤੀ ਸ਼ਰਮਾ, ਮਿਨਲ ਪੂਰੀ ਅਤੇ ਜਸਵਿੰਦਰ ਕੌਰ ਆਦਿ ਮਹਿਲਾਵਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਰੋਹ ਦੌਰਾਨ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਲਿਤ ਸ਼ਰਮਾ, ਓਮ ਪ੍ਰਕਾਸ਼ ਗਰਗ, ਹਿਨਾ ਸਿੰਗਲਾ, ਮੁਕਤਾ ਜੈਨ, ਸੰਜੇ ਢੀਂਗਰਾ, ਨਰਿੰਦਰ ਮੋਹਨ ਸ਼ਰਮਾ, ਸੀਤਲ ਜੈਨ, ਉਮੇਸ਼ ਕੁਮਾਰ, ਸੰਦੀਪ ਸ਼ਰਮਾ, ਮੈਡਮ ਦਿਵਿਆ ਜੈਨ, ਸੰਜੇ ਪਾਹਵਾ, ਰਾਜੇਸ਼ ਸਿੰਗਲਾ, ਭੂਸ਼ਨ ਗਰਗ, ਹੰਸਰਾਜ ਵਰਮਾ, ਊਸ਼ਾ ਢੀਂਗਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਸਥਾ ਦੇ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦਾ ਬਜਟ ਝੂਠ ਦਾ ਪੁਲੰਦਾ-ਟੌਹੜਾ ਅਗਲੀ ਖ਼ਬਰ ਕੌਮਾਂਤਰੀ ਔਰਤ ਦਿਵਸ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ
Ad Position 24