11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪ੍ਰਾਚੀਨ ਵਾਮਨ ਅਵਤਾਰ ਮੰਦਰ ਨੇੜੇ ਨਾਜਾਇਜ਼ ਕਬਜ਼ੇ ਹਟਾਏ ਜਾਣ-ਜੈਇੰਦਰ ਕੌਰ

Ad Position 21
No active advertisement
ਅਜੀਤ ਡੈਸਕ 11-03-2026
ਪਟਿਆਲਾ, 10 ਮਾਰਚ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਪ੍ਰਾਚੀਨ ਭਗਵਾਨ ਵਿਸ਼ਨੰੂ ਦੇ ਪੰਜਵੇਂ ਅਵਤਾਰ ਸ੍ਰੀ ਵਾਮਨ ਅਵਤਾਰ ਦੇ ਮੰਦਰ ਦੀ ਹੋਂਦ ਨੂੰ ਬਚਾਉਣ ਅਤੇ ਸਰੋਵਰ ਦੀ ਸਾਫ਼-ਸਫ਼ਾਈ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਹੁਣ ਤੇਜ਼ ਹੋ ਗਿਆ ਹੈ | ਇਸ ਸੰਬੰਧੀ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਭਾਜਪਾ ਪਟਿਆਲਾ ਸ਼ਹਿਰੀ ਦੀ ਟੀਮ ਵਲੋਂ ਏ.ਡੀ.ਸੀ. ਸਿਮਰਨਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜੈਇੰਦਰ ਕੌਰ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਮੰਦਰ ਦੀ ਸਾਂਭ-ਸੰਭਾਲ ਲਈ ਭੁੱਖ ਹੜਤਾਲ ਚੱਲ ਰਹੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ | ਉੱਤਰੀ ਭਾਰਤ ਵਿਚ ਭਗਵਾਨ ਵਾਮਨ ਅਵਤਾਰ ਦੇ ਸਿਰਫ਼ ਦੋ ਹੀ ਪ੍ਰਮੁੱਖ ਮੰਦਰ ਹਨ, ਜਿਨ੍ਹਾਂ ਵਿਚੋਂ ਇੱਕ ਪਟਿਆਲਾ ਵਿਚ ਹੈ | ਪਰ ਅੱਜ ਇਸ ਦੀ ਹਾਲਤ ਬੇਹੱਦ ਖਸਤਾ ਹੈ | ਮੰਦਰ ਦਾ ਸਰੋਵਰ ਗੰਦਗੀ ਨਾਲ ਭਰਿਆ ਪਿਆ ਹੈ ਅਤੇ ਆਲੇ-ਦੁਆਲੇ ਦੀਆਂ ਕਾਲੋਨੀਆਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ਇਹ ਸਭ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ | ਭਾਜਪਾ ਆਗੂਆਂ ਨੇ ਏ.ਡੀ.ਸੀ. ਨੂੰ ਅਪੀਲ ਕੀਤੀ ਕਿ ਇਸ ਪ੍ਰਾਚੀਨ ਮੰਦਰ ਦੀ ਮਰਿਆਦਾ ਅਤੇ ਹੋਂਦ ਨੂੰ ਬਚਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ | ਨਜਾਇਜ਼ ਕਬਜ਼ੇ ਹਟਾਏ ਜਾਣ | ਇਸ ਮੌਕੇ ਭਾਜਪਾ ਪਟਿਆਲਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਕੂਕਾ, ਮਹਾਂਮੰਤਰੀ ਸੰਦੀਪ ਮਲਹੋਤਰਾ, ਮਹਾਂਮੰਤਰੀ ਹੈਪੀ ਸ਼ਰਮਾ, ਕੌਂਸਲਰ ਅਜੈ ਖੋਸਲਾ, ਮੰਡਲ ਪ੍ਰਧਾਨ ਨਿਖਿਲ ਬਾਤਿਸ਼, ਹਰਪ੍ਰੀਤ ਸਿੰਘ ਅਤੇ ਵਿਸ਼ਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਨਾਭਾ ਦੇ ਕਲੈਰੀਕਲ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ ਅਗਲੀ ਖ਼ਬਰ ਅਹਿਮ ਮੁੱਦੇ ਵਿਧਾਨ ਸਭਾ 'ਚ ਉਠਾ ਕੇ ਸਿੱਖ ਕੌਮ ਦਾ ਦਿਲ ਜਿੱਤ ਗਿਆ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
Ad Position 24