ਸਿਵਲ ਹਸਪਤਾਲ ਨਾਭਾ ਦੇ ਕਲੈਰੀਕਲ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ
ਅਜੀਤ ਡੈਸਕ
11-03-2026
ਇਸ ਰੋਸ ਧਰਨੇ ਵਿਚ ਜ਼ਿਲ੍ਹਾ ਚੇਅਰਮੈਨ ਦੀਪ ਚੰਦ ਹੰਸ, ਬਲਾਕ ਪ੍ਰਧਾਨ ਵਿਕਾਸ ਮਿੱਤਲ, ਰੋਜੀ ਵਾਲੀਆ ਅਤੇ ਸੁਪਰਡੈਂਟ ਸੁਸ਼ਮਾ ਰਾਣੀ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟ੍ਰੀਅਲ ਸਰਵੀਸਜ ਯੂਨੀਅਨ ਦੇ ਸੱਦੇ ਤਹਿਤ ਪੀ.ਐੱਸ.ਐਮ.ਯੂ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਅਤੇ ਸੂਬਾ ਮੁੱਖ ਸਲਾਹਕਾਰ ਅਤੇ ਸੂਬਾ ਪ੍ਰਧਾਨ ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਤੇਜਿੰਦਰ ਸਿੰਘ ਨੰਗਲ ਨੂੰ ਹਵਾਲਾਤ 'ਚ ਬੰਦ ਕਰਨ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਵਾਂਗੇ ਅਤੇ ਸਾਡੇ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਰਜਿੰਦਰ ਸਿੰਘ ਚੋਪੜਾ, ਬਲਜੀਤ ਸਿੰਘ, ਹਰਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਭਾਰਤ ਭੂਸ਼ਨ, ਸਿਮਰਨ ਸਿੰਗਲਾ, ਹਰਦੀਪ ਕੌਰ, ਸਨੇਹ ਲਤਾ, ਅਜੇ ਕੁਮਾਰ, ਹਨੀ, ਚਰਨਜੀਤ ਸਿੰਘ, ਗੁਰਦੀਪ ਸਿੰਘ ਹਰਦੀਪ ਸਿੰਘ, ਰਣਬੀਰ ਸਿੰਘ ਆਦਿ ਹਾਜ਼ਰ ਸਨ | ਇਸ ਮਾਮਲੇ ਨੂੰ ਲੈ ਕੇ ਜਦੋਂ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾਕਟਰ ਵੀਨੂੰ ਗੋਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਲੈਰੀਕਲ ਕਾਮਿਆਂ ਦੀਆਂ ਮੰਗਾ ਜਾਇਜ਼ ਹਨ, ਉਨ੍ਹਾਂ ਨੂੰ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ 'ਚ ਭੇਜਿਆ ਜਾਵੇਗਾ |