11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

5 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 11-03-2026
ਰਾਜਪੁਰਾ, 10 ਮਾਰਚ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਇੰਸ. ਕਿ੍ਪਾਲ ਸਿੰਘ ਮੋਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਨੇ ਦੱਸਿਆ ਕਿ ਨਸ਼ੇ ਦੇ ਸਮਗਲਰਾਂ ਨੂੰ ਕਾਬੂ ਕਰਨ ਲਈ ਥਾਣਾ ਮੁਖੀ ਕਿ੍ਪਾਲ ਸਿੰਘ ਮੋਹੀ ਦੀ ਰਹਿਨੁਮਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਕੜੀ ਤਹਿਤ ਥਾਣੇਦਾਰ ਅਮਰਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਏ.ਜੀ.ਐਮ. ਰਿਜੋਰਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ | ਉਸੇ ਵਕਤ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਪਿਛਾਂਹ ਨੂੰ ਮੁੜਨ ਲੱਗਾ | ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਜਦੋਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਪੁਲਿਸ ਨੂੰ 4800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੂੰ ਉਸ ਨੇ ਆਪਣੀ ਪਛਾਣ ਬਹਾਦਰ ਖਾਨ ਪੁੱਤਰ ਕਾਕਾ ਖਾਨ ਵਾਸੀ ਕਕਰਾਲਾ ਨੇੜੇ ਨਾਭਾ ਦੱਸੀ | ਪੁਲਿਸ ਨੇ ਇਸ ਨੂੰ ਕਾਬੂ ਕਰਕੇ ਇਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਕਿ੍ਪਾਲ ਸਿੰਘ ਮੋਹੀ ਨੇ ਦੱਸਿਆ ਕਿ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਮਾਲ ਕਿੱਥੇ ਸਪਲਾਈ ਕਰਨਾ ਸੀ, ਇਸ ਸੰਬੰਧੀ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਬਾਰੇ ਵਿਚ ਹੋਰ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਕਿ ਇਸ ਨੇ ਪਹਿਲਾਂ ਵੀ ਕਦੇ ਕੋਈ ਨਸ਼ੇ ਦੀ ਖੇਪ ਦੀ ਵੇਚ ਵੱਟ ਕੀਤੀ ਹੈ ਜਾਂ ਨਹੀ | ਉਨ੍ਹਾਂ ਨੇ ਕਿਹਾ ਕਿ ਜਿਸ ਨਾਲ ਵੀ ਨਸ਼ੇ ਦੀ ਸਪਲਾਈ ਕਰਨ ਬਾਰੇ ਵਿਚ ਪਤਾ ਲੱਗਾ ਉਸ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਔਰਤਾਂ ਨਾਲ ਸਰਕਾਰ ਵਲੋਂ ਵੱਡਾ ਧੋਖਾ-ਹਰਪਾਲਪੁਰ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੂੰ ਸਮਰਥਨ
Ad Position 24