11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਦੇ ਸੁਨਹਿਰੀ ਭਵਿੱਖ ਲਈ ਰਵਾਇਤੀ ਪਾਰਟੀਆਂ ਦਾ ਤਿਆਗ ਕਰਨਾ ਸਮੇਂ ਦੀ ਮੁੱਖ ਲੋੜ-ਨਰਿੰਦਰ ਸਿੰਘ ਭਿੰਡਰ

Ad Position 21
No active advertisement
ਅਜੀਤ ਡੈਸਕ 11-03-2026
ਦੇਵੀਗੜ੍ਹ, 10 ਮਾਰਚ (ਰਾਜਿੰਦਰ ਸਿੰਘ ਮੌਜੀ)-ਸੂਬੇ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਭਾਵੇਂ ਹਾਲੇ ਦੂਰ ਹਨ ਪਰ ਸਿਆਸੀ ਜਥੇਬੰਦੀਆਂ ਨੇ ਹੁਣੇ ਤੋਂ ਹੀ ਆਪਣੀ ਜ਼ਮੀਨੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ | ਇਸੇ ਲੜੀ ਤਹਿਤ ਜਥੇਬੰਦੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਹਲਕਾ ਸਨੌਰ 'ਚ ਆਪਣਾ ਪ੍ਰਚਾਰ ਤੇਜ ਕਰ ਦਿੱਤਾ ਗਿਆ ਹੈ | ਇਲਾਕੇ ਦੇ ਸੇਵਾਦਾਰ ਨਰਿੰਦਰ ਸਿੰਘ ਭਿੰਡਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਬੈਠਕਾਂ ਕਰਕੇ ਲੋਕਾਂ ਨੂੰ ਜਥੇਬੰਦੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਕਮਰਕੱਸੇ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ | ਨਰਿੰਦਰ ਸਿੰਘ ਭਿੰਡਰ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕਾ ਸਨੌਰ ਦੇ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਬੈਠਕਾਂ ਦੌਰਾਨ ਨੌਜਵਾਨਾਂ ਅਤੇ ਬਜ਼ੁਰਗਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸੂਬੇ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਸੇਵਾਦਾਰਾਂ ਵਲੋਂ ਹਰ ਪਿੰਡ 'ਚ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ 2027 ਦੀਆਂ ਚੋਣਾਂ ਦੌਰਾਨ ਇਕ ਮਜ਼ਬੂਤ ਬਦਲ ਵਜੋਂ ਉੱਭਰਿਆ ਜਾ ਸਕੇ | ਪਿੰਡ ਰੌਹੜ ਜਗੀਰ ਵਿਖੇ ਬੈਠਕ ਨੂੰ ਸੰਬੋਧਨ ਕਰਦਿਆਂ ਨਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਹਾਕਿਆਂ ਤੋਂ ਰਵਾਇਤੀ ਸਿਆਸੀ ਪਾਰਟੀਆਂ 'ਤੇ ਭਰੋਸਾ ਕੀਤਾ ਪਰ ਨਤੀਜਾ ਹਮੇਸ਼ਾ ਨਿਰਾਸ਼ਾਜਨਕ ਰਿਹਾ | ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਚੋਣਾਂ ਪੰਜਾਬ ਦੇ ਭਵਿੱਖ ਦਾ ਫ਼ੈਸਲਾ ਕਰਨਗੀਆਂ | ਇਸ ਲਈ ਇਲਾਕੇ ਦੇ ਲੋਕਾਂ ਨੂੰ ਹੁਣ ਤੋਂ ਹੀ ਜਾਗਰੂਕ ਹੋਣ ਦੀ ਲੋੜ ਹੈ ਤਾਂ ਜੋ ਗੁੰਮਰਾਹਕੁੰਨ ਪ੍ਰਚਾਰ ਤੋਂ ਬਚ ਕੇ ਸੂਬੇ ਦੇ ਹਿਤ ਚ ਫ਼ੈਸਲਾ ਲਿਆ ਜਾ ਸਕੇ | ਭਿੰਡਰ ਨੇ ਦਾਅਵਾ ਕੀਤਾ ਕਿ ਹਲਕਾ ਸਨੌਰ ਦੇ ਲੋਕਾਂ 'ਚ ਉਨ੍ਹਾਂ ਦੀ ਜਥੇਬੰਦੀ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ | ਇਨ੍ਹਾਂ ਬੈਠਕਾਂ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਭਿੰਡਰ ਦੀ ਅਗਵਾਈ 'ਚ ਜਥੇਬੰਦੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਵਿੰਦਰ ਪੰਨੂੰ, ਸਾਹਿਬ ਸਿੰਘ, ਜਗਮੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਪੰਨੂ, ਅਮਰਜੀਤ ਸਿੰਘ, ਮਨਦੀਪ ਸਿੰਘ, ਮਾਲਵਿੰਦਰ ਹੈਪੀ, ਕੁਲਵੰਤ ਸਿੰਘ, ਅਜਾਇਬ ਸਿੰਘ, ਜਗਪਾਲ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਅੰਟਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰੀਖਿਆ ਸੰਬੰਧੀ ਮਿਤੀ ਦਾ ਐਲਾਨ ਅਗਲੀ ਖ਼ਬਰ ਸ਼ਿਵਾ ਚੈਰੀਟੇਬਲ ਟਰੱਸਟ ਨੇ ਦਿੱਤਾ ਮੰਗ ਪੱਤਰ-ਤੇਜਿੰਦਰ ਮਹਿਤਾ ਵਲੋਂ ਸ਼ੈੱਡ ਲਈ ਫ਼ੰਡ ਦੇਣ ਦਾ ਭਰੋਸਾ
Ad Position 24