11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰੀਖਿਆ ਸੰਬੰਧੀ ਮਿਤੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 11-03-2026
ਪਟਿਆਲਾ, 10 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰਾਈਵੇਟ ਪ੍ਰੀਖਿਆ ਮਿਤੀ 25 ਅਪ੍ਰੈਲ 2026 ਨੂੰ ਕਰਵਾਈ ਜਾਵੇਗੀ | ਜਾਣਕਾਰੀ ਦਿੰਦਿਆਂ ਡਾ. ਮਨਜਿੰਦਰ ਸਿੰਘ, ਖੋਜ ਅਫ਼ਸਰ, ਪਟਿਆਲਾ ਨੇ ਕਿਹਾ ਕਿ ਭਾਸ਼ਾ ਭਵਨ, ਸ਼ੇਰਾਂ ਵਾਲ਼ਾ ਗੇਟ ਵਿਖੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਈ ਜਾਣ ਵਾਲੀ ਪ੍ਰੀਖਿਆ ਸੰਬੰਧੀ ਪ੍ਰੀਖਿਆ ਫਾਰਮ 1 ਮਾਰਚ, 2026 ਤੋਂ ਸਵੇਰੇ 9.30 ਤੋਂ 5.00 ਵਜੇ ਤੱਕ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਸੰਪੂਰਨ ਤੌਰ 'ਤੇ ਫਾਰਮ ਭਰ ਕੇ ਦਫ਼ਤਰ 'ਚ ਜਮ੍ਹਾਂ ਕਰਵਾਏ ਜਾ ਸਕਦੇ ਹਨ | ਇਸ ਸੰਬੰਧੀ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 1 ਮਾਰਚ ਤੋਂ 20 ਮਾਰਚ ਤੱਕ (ਬਿਨਾਂ ਲੇਟ ਫ਼ੀਸ) ਪੰਜਾਬੀ ਟਾਈਪ ਲਈ 200 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 300 ਰੁਪਏ ਫ਼ੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ, 21 ਮਾਰਚ ਤੋਂ 31 ਮਾਰਚ ਤੱਕ (50 ਰੁਪਏ ਲੇਟ ਫ਼ੀਸ ਨਾਲ਼) ਪੰਜਾਬੀ ਟਾਈਪ ਲਈ 250 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 350 ਰੁਪਏ ਫ਼ੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ ਅਤੇ 01 ਅਪ੍ਰੈਲ ਤੋਂ 10 ਅਪ੍ਰੈਲ ਤੱਕ (100 ਰੁਪਏ ਲੇਟ ਫ਼ੀਸ ਨਾਲ) ਪੰਜਾਬੀ ਟਾਈਪ ਲਈ 300 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 400 ਰੁਪਏ ਫ਼ੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ | ਇਸ ਤੋਂ ਬਾਅਦ ਕੋਈ ਵੀ ਬੇਨਤੀ ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ | ਸਹੀ ਸਮੇਂ 'ਤੇ ਫ਼ੀਸ ਭਰਨ ਵਾਲ਼ੇ ਵਿਦਿਆਰਥੀਆਂ ਦੀ ਪ੍ਰੀਖਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸ. ਡਾ. ਹਰਦੀਪ ਸਿੰਘ ਤੇਜਾ ਨੇ ਮੋਗਾ ਰੈਲੀ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਰਵਾਇਤੀ ਪਾਰਟੀਆਂ ਦਾ ਤਿਆਗ ਕਰਨਾ ਸਮੇਂ ਦੀ ਮੁੱਖ ਲੋੜ-ਨਰਿੰਦਰ ਸਿੰਘ ਭਿੰਡਰ
Ad Position 24