11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਿ੍ੰਸ. ਡਾ. ਹਰਦੀਪ ਸਿੰਘ ਤੇਜਾ ਨੇ ਮੋਗਾ ਰੈਲੀ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 11-03-2026
ਪਟਿਆਲਾ, 10 ਮਾਰਚ (ਅ.ਸ. ਆਹਲੂਵਾਲੀਆ)-ਭਾਜਪਾ ਦੀ ਮੋਗਾ ਰੈਲੀ ਨੂੰ ਸਫਲ ਕਰਨ ਲਈ ਡਾ. ਤੇਜਾ ਨੇ ਸਨੌਰ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ | ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਭਾਜਪਾ ਦੀ ਮੋਗਾ ਵਿਖੇ ਹੋਣ ਵਾਲੀ ਇਤਿਹਾਸਕ ਰੈਲੀ ਨੂੰ ਸਫਲ ਬਣਾਉਣ ਲਈ ਸਨੌਰ ਹਲਕੇ ਦੇ ਪਿੰਡ ਕਰਨਪੁਰ ਮਲਕਪੁਰ ਬੱਤੀ ਖਾਲਸਪੁਰ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡ ਸਿਰਕੱਪੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ | ਡਾ. ਤੇਜਾ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਆਰਥਿਕ, ਰਾਜਨੀਤਕ ਅਤੇ ਸਮਾਜਿਕ ਪੱਖੋਂ ਮਜ਼ਬੂਤ ਕਰ ਸਕਦੀ ਹੈ | ਡਾ. ਤੇਜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ ਤੋਂ ਵਧ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨ ਤਾਂ ਜੋ ਪੰਜਾਬ ਨੂੰ ਇਕ ਚੰਗੀ ਸਰਕਾਰ ਮਿਲ ਸਕੇ | ਇਸ ਮੌਕੇ ਸੁਖਵਿੰਦਰ ਸਿੰਘ ਭੋਲਾ, ਪੰਡਿਤ ਹਰੀ ਰਾਮ, ਹੁਕਮ ਚੰਦ ਲੰਬੜਦਾਰ, ਰਾਮ ਕਿਸ਼ਨ ਫ਼ੌਜੀ, ਦਰਬਾਰਾ ਸਿੰਘ ਬੱਤੀ, ਕੁਲਵਿੰਦਰ ਸ਼ਰਮਾ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰੀਖਿਆ ਸੰਬੰਧੀ ਮਿਤੀ ਦਾ ਐਲਾਨ
Ad Position 24