12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਔਰਤ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੀਆਂ 23 ਔਰਤ ਬੀ.ਐਲ.ਓਜ਼ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 11-03-2026
ਪਟਿਆਲਾ, 10 ਮਾਰਚ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ 23 ਬੂਥ ਲੈਵਲ ਅਫ਼ਸਰ (ਬੀ.ਐਲ.ਓਜ) ਨੂੰ ਸਨਮਾਨਤ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ, ਲੋਕਤੰਤਰ ਦੀਆਂ ਜੜ੍ਹਾਂ ਚੋਣਾਂ 'ਚ ਤੇ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨ ਵਾਲਿਆਂ ਦਾ ਦੇਸ਼ ਦੀ ਬੁਨਿਆਦ ਨੂੰ ਮਜ਼ਬੂਤ 'ਚ ਯੋਗਦਾਨ ਸ਼ਲਾਘਾਯੋਗ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਸਿਮਰਪ੍ਰੀਤ ਕੌਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ | ਵਰਜੀਤ ਵਾਲੀਆ ਨੇ ਦੱਸਿਆ ਕਿ ਦੇਸ਼ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਨਿਰਦੇਸ਼ਾਂ ਮੁਤਾਬਕ ਕੌਮਾਂਤਰੀ ਔਰਤ ਦਿਵਸ ਮੌਕੇ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿਚੋਂ ਚੋਣਾਂ ਦਾ ਕੰਮ ਕਰਨ ਵਾਲੀਆਂ ਤਿੰਨ-ਤਿੰਨ ਬਿਤਹਰ ਔਰਤ ਬੀ.ਐਲ.ਓਜ ਦੀ ਚੋਣ ਸੰਬੰਧਤ ਐਸ.ਡੀ.ਐਮਜ ਵਲੋਂ ਕੀਤੀ ਗਈ, ਜਿਨ੍ਹਾਂ ਨੂੰ ਅੱਜ ਸਨਮਾਨਤ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਸਨਮਾਨਿਤ ਹੋਣ ਵਾਲੀਆਂ ਔਰਤ ਬੀ.ਐਲ.ਓਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਿਲਾ ਸ਼ਕਤੀ ਦਾ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਚ ਅਹਿਮ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦਾ ਕੰਮ ਬਿਹਤਰ ਢੰਗ ਨਾਲ ਕਰਨਾ ਦੇਸ਼ ਦੇ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਦਾ ਕੰਮ ਹੈ ਅਤੇ ਇਨ੍ਹਾਂ ਬੀ.ਐਲ.ਓਜ ਨੇ ਸੰਵਿਧਾਨ ਵਲੋਂ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਢੰਗ ਨਾਲ ਨਿਭਾਉਂਦਿਆਂ ਆਪਣੀ ਡਿਊਟੀ ਬਹੁਤ ਸ਼ਾਨਦਾਰ ਢੰਗ ਨਾਲ ਨਿਭਾਈ ਹੈ | ਇਸ ਮੌਕੇ ਸਵੀਪ ਇੰਚਾਰਜ ਨਰਿੰਦਰ ਸਿੰਘ ਢੀਂਡਸਾ ਤੇ ਮੋਹਿਤ ਕੌਸ਼ਲ ਸਮੇਤ ਸਨਮਾਨਤ ਹੋਣ ਵਾਲੀਆਂ ਬੀ.ਐਲ.ਓਜ ਅੰਮਿ੍ਤਬੀਰ ਕੌਰ, ਬੇਅੰਤ ਕੌਰ, ਆਗਿਆਪਾਲ ਕੌਰ, ਜਸਪ੍ਰੀਤ ਕੌਰ, ਵੰਦਨਾ ਰਾਣੀ, ਗੁਰਪ੍ਰੀਤ ਕੌਰ, ਪਰਵਿੰਦਰ ਕੌਰ, ਮੀਨੂ ਜੈਨ, ਰਾਜਨਜੀਤ ਕੌਰ, ਰਜਨੀ ਕੌਰ, ਅਮਨਦੀਪ ਕੌਰ, ਹਰਬੰਸ ਕੌਰ, ਰਾਜਵੰਤ ਕੌਰ, ਜਸਵਿੰਦਰ ਕੌਰ, ਕੁਸਮ ਲਤਾ, ਕਿਰਨ ਰਾਣੀ, ਨੀਲਮ ਸ਼ਰਮਾ, ਪੂਜਾ ਰਾਣੀ, ਊਸ਼ਾ ਰਾਣੀ, ਸੁਰਿੰਦਰ ਕੌਰ, ਮਨਦੀਪ ਕੌਰ, ਪੁਸ਼ਪਾ ਕੁਮਾਰੀ ਤੇ ਸੰਦੀਪ ਕੌਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਵਲੋਂ ਪਾਵਰਕਾਮ ਦੇ ਸਾਰੇ ਸਬ-ਡਵੀਜ਼ਨਾਂ ਅਤੇ ਪ੍ਰੋਜੈਕਟਾਂ 'ਤੇ ਦੋ ਘੰਟੇ ਲਈ ਕੰਮ ਦਾ ਕੀਤਾ ਬਾਈਕਾਟ ਅਗਲੀ ਖ਼ਬਰ ਪਿ੍ੰਸ. ਡਾ. ਹਰਦੀਪ ਸਿੰਘ ਤੇਜਾ ਨੇ ਮੋਗਾ ਰੈਲੀ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
Ad Position 24