12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਯੂਨੀਵਰਸਿਟੀ ਕਾਲਜ ਘਨੌਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖੀ

Ad Position 21
No active advertisement
ਅਜੀਤ ਡੈਸਕ 11-03-2026
ਘਨੌਰ, 10 ਮਾਰਚ (ਸਰਦਾਰਾ ਸਿੰਘ ਲਾਛੜੂ)-ਕੌਮਾਂਤਰੀ ਮਹਿਲਾ ਦਿਵਸ ਦੇ ਖ਼ਾਸ ਮੌਕੇ 'ਤੇ ਯੂਨੀਵਰਸਿਟੀ ਕਾਲਜ, ਘਨੌਰ ਦੀਆਂ ਐਨ.ਐੱਸ.ਐੱਸ. ਵਲੰਟੀਅਰ ਲੜਕੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸ਼ੈਸਨ 'ਚ ਸ਼ਿਰਕਤ ਕੀਤੀ ਗਈ | ਪਿ੍ੰਸੀਪਲ ਡਾ. ਲਖਵੀਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਅਤੇ ਪ੍ਰੋਗਰਾਮ ਅਫ਼ਸਰ ਡਾ. ਮਨਿੰਦਰ ਕੌਰ ਅਤੇ ਡਾ. ਜਸਵਿੰਦਰ ਕੌਰ ਦੀ ਅਗਵਾਈ 'ਚ ਇਸ ਵਫ਼ਦ ਨੇ ਸਦਨ ਦੀ ਕਾਰਵਾਈ ਨੂੰ ਬੜੀ ਉਤਸੁਕਤਾ ਨਾਲ ਦੇਖਿਆ | ਵਿਦਿਆਰਥਣਾਂ ਨੇ ਵਿਧਾਨ ਸਭਾ 'ਚ ਪੰਜਾਬ ਦਾ ਬਜਟ ਪੇਸ਼ ਹੁੰਦੇ ਸੁਣਿਆ ਅਤੇ ਸਦਨ ਦੀ ਕਾਰਜਪ੍ਰਣਾਲੀ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਨੇ ਦੇਖਿਆ ਕਿ ਕਿਸ ਤਰ੍ਹਾਂ ਵੱਖ-ਵੱਖ ਹਲਕਿਆਂ ਦੇ ਵਿਧਾਇਕ ਆਪਣੇ ਇਲਾਕੇ ਦੀਆਂ ਸੜਕਾਂ, ਬੱਸਾਂ ਅਤੇ ਸਕੂਲਾਂ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਸਤਿਕਾਰਯੋਗ ਸਪੀਕਰ ਸਾਹਿਬ ਦੇ ਸਨਮੁੱਖ ਰੱਖਦੇ ਹਨ | ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਵਿਦਿਆਰਥਣਾਂ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਪਾਵਰਕਾਮ ਦੇ ਸਾਰੇ ਸਬ-ਡਵੀਜ਼ਨਾਂ ਅਤੇ ਪ੍ਰੋਜੈਕਟਾਂ 'ਤੇ ਦੋ ਘੰਟੇ ਲਈ ਕੰਮ ਦਾ ਕੀਤਾ ਬਾਈਕਾਟ
Ad Position 24